28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਐਨ. ਐਮ. ਐਮ. ਐਸ. ਪ੍ਰੀਖਿਆ 'ਚ ਬੇਰਛਾ ਸਕੂਲ ਦੀ ਵਿਦਿਆਰਥਣ ਨੇ ਮਾਰੀ ਬਾਜ਼ੀ

Ad Position 21
No active advertisement
ਅਜੀਤ ਡੈਸਕ 04-05-2026
ਦਸੂਹਾ, 3 ਮਈ (ਭੁੱਲਰ)-ਸਰਕਾਰੀ ਮਿਡਲ ਸਕੂਲ ਬੇਰਛਾ ਦੇ ਵਿਦਿਆਰਥਣ ਨੇ ਇਕ ਵਾਰ ਫਿਰ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੀ ਵਿਦਿਆਰਥਣ ਜੈਸਮੀਨ ਕੌਰ ਨੇ ਪ੍ਰਸਿੱਧ ਐਨ. ਐਮ. ਐਮ. ਐਸ. ਪ੍ਰੀਖਿਆ ਸਫਲਤਾ ਪੂਰਵਕ ਪਾਸ ਕਰਕੇ ਮਹੱਤਵਪੂਰਨ ਉਪਲਬਧੀ ਹਾਸਿਲ ਕੀਤੀ ਹੈ | ਸਕੂਲ ਸਟਾਫ਼ ਸੀਮਾ ਦੇਵੀ, ਨਿਰਮਲਜੀਤ ਕੌਰ ਭੁੱਲਰ, ਮਨਜੀਤ ਸਿੰਘ, ਜੀਵਨ ਜੋਤੀ, ਪ੍ਰਦੀਪ ਕੁਮਾਰੀ, ਪਰਵਿੰਦਰ ਕੌਰ ਨੇ ਇਸ ਉਪਲਬਧੀ 'ਤੇ ਖ਼ੁਸ਼ੀ ਜਤਾਉਂਦੇ ਹੋਏ ਕਿਹਾ ਕਿ ਇਹ ਵਿਦਿਆਰਥਣ ਦੀ ਮਿਹਨਤ, ਅਧਿਆਪਕਾਂ ਦੇ ਮਾਰਗ ਦਰਸ਼ਨ ਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ | ਉਨ੍ਹਾਂ ਨੇ ਵਿਦਿਆਰਥਣ ਦੀ ਮਾਤਾ ਸਰੀਨਾ ਰਾਣੀ ਚੇਅਰ ਪਰਸਨ ਐਸ. ਐਮ. ਸੀ. ਕਮੇਟੀ ਤੇ ਪਿਤਾ ਨਵਦੀਪ ਸਿੰਘ ਬੇਰਛਾ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅਜਿਹੀਆਂ ਉਪਲਬਧੀਆਂ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਸਰੋਤ ਬਣਦੀਆਂ ਹਨ | ਉਨ੍ਹਾਂ ਵਿਦਿਆਰਥਣ ਦੀ ਲਗਨ ਤੇ ਅਨੁਸ਼ਾਸਨ ਦੀ ਪ੍ਰਸ਼ੰਸਾ ਕੀਤੀ | ਉਨ੍ਹਾਂ ਦਾ ਕਹਿਣਾ ਹੈ ਕਿ ਜੈਸਮੀਨ ਕੌਰ ਸ਼ੁਰੂ ਤੋਂ ਹੀ ਪੜ੍ਹਾਈ 'ਚ ਮਿਹਨਤੀ ਰਹੀ ਹੈ, ਜਿਸ ਦਾ ਨਤੀਜਾ ਅੱਜ ਇਸ ਸਫਲਤਾ ਵਜੋਂ ਸਾਹਮਣੇ ਆਇਆ ਹੈ | ਮਾਪਿਆਂ ਨੇ ਵੀ ਸਕੂਲ ਦੇ ਅਧਿਆਪਕਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਨਾਲ ਹੀ ਬੱਚੇ ਇਸ ਮੁਕਾਮ ਤੱਕ ਪਹੁੰਚੇ ਹਨ | ਉਨ੍ਹਾਂ ਹੋਰ ਦੱਸਿਆ ਕਿ ਪ੍ਰੀਖਿਆ 'ਚ ਸਫਲ ਹੋਣ ਵਾਲੇ ਵਿਦਿਆਰਥੀਆਂ ਨੂੰ ਸਰਕਾਰ ਵਲੋਂ ਹਰ ਸਾਲ 12 ਹਜ਼ਾਰ ਰੁਪਏ ਦੀ ਸਕਾਲਰਸ਼ਿਪ-ਦਿੱਤੀ ਜਾਂਦੀ ਹੈ, ਜਿਸ ਨਾਲ ਉਨ੍ਹਾਂ ਦੀ ਅਗਲੀ ਪੜ੍ਹਾਈ ਨੂੰ ਆਰਥਿਕ ਮਦਦ ਮਿਲਦੀ ਹੈ | ਇਹ ਸਕੀਮ ਖ਼ਾਸ ਤੌਰ 'ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਹੋਣਹਾਰ ਵਿਦਿਆਰਥੀਆਂ ਨੂੰ ਪੜ੍ਹਾਈ ਜਾਰੀ ਰੱਖਣ ਲਈ ਪ੍ਰੇਰਿਤ ਕਰਦੀ ਹੈ |
Ad Position 22
No active advertisement
ਪਿਛਲੀ ਖ਼ਬਰ ਅੱਡਾ ਪੰਡੋਰੀ ਬੀਤ ਤੋਂ ਭਡਿਆਰ ਤੱਕ ਸੜਕ ਦੀ ਹਾਲਤ ਬਦ ਤੋਂ ਵੀ ਬਦਤਰ ਅਗਲੀ ਖ਼ਬਰ ਟਾਂਡਾ ਵਿਖੇ ਕਿਸਾਨਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ
Ad Position 24