28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਭਾਮ 'ਚ ਖ਼ਾਲਸਾ ਕਾਲਜ ਮਾਹਿਲਪੁਰ ਦੇ ਦਾਖ਼ਲਾ ਕੇਂਦਰ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 04-05-2026
ਮਾਹਿਲਪੁਰ, 3 ਮਈ (ਰਜਿੰਦਰ ਸਿੰਘ)-ਖ਼ਾਲਸਾ ਕਾਲਜ ਮਾਹਿਲਪੁਰ ਵਲੋਂ ਨਵੇਂ ਸੈਸ਼ਨ 2026-27 ਵਿਚ ਦਾਖ਼ਲੇ ਸੰਬੰਧੀ ਪਿੰਡ ਭਾਮ ਤੇ ਆਲੇ ਦੁਆਲੇ ਦੇ ਪਿੰਡਾਂ ਦੇ ਵਿਦਿਆਰਥੀਆਂ ਦੀ ਕੈਰੀਅਰ ਸੇਧ ਤੇ ਕਾਊਾਸਲਿੰਗ ਦੀ ਸਹੂਲਤ ਲਈ ਵਿਸ਼ੇਸ਼ ਦਾਖ਼ਲਾ ਕੇਂਦਰ ਖੋਲਿ੍ਹਆ | ਇਸ ਮੌਕੇ ਬਲਾਕ ਸੰਮਤੀ ਦੇ ਚੇਅਰਮੈਨ ਬੀਬੀ ਰਣਜੀਤ ਕੌਰ ਨੇ ਪਿੰਡ ਦੇ ਸਰਪੰਚ ਪੁਰਵਿੰਦਰ ਸਿੰਘ, ਕਾਲਜ ਦੇ ਪਿ੍ੰ. ਡਾ. ਪਰਵਿੰਦਰ ਸਿੰਘ ਤੇ ਕਾਲਜ ਦੇ ਸਟਾਫ਼ ਦੀ ਹਾਜ਼ਰੀ 'ਚ ਇਸ ਦਾਖ਼ਲਾ ਕੇਂਦਰ ਦਾ ਉਦਘਾਟਨ ਕੀਤਾ ਅਤੇ ਵਿਦਿਆਰਥੀਆਂ ਨੂੰ ਇਸ ਦਾਖ਼ਲਾ ਕੇਂਦਰ ਤੋਂ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪਿ੍ੰ. ਡਾ ਪਰਵਿੰਦਰ ਸਿੰਘ ਨੇ ਆਪਣੇ ਸੰਬੋਧਨ 'ਚ ਕਿਹਾ ਕਿ 1946 ਤੋਂ ਨਿਰੋਲ ਮਿਸ਼ਨਰੀ ਭਾਵਨਾ ਨਾਲ ਸ਼ੁਰੂ ਹੋਇਆ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿੱਦਿਆ ਤੇ ਖੇਡਾਂ ਦੇ ਖੇਤਰ 'ਚ ਵੱਖਰਾ ਮੁਕਾਮ ਰੱਖਣ ਵਾਲੀ ਸੰਸਥਾ ਹੈ | ਉਨ੍ਹਾਂ ਕਿਹਾ ਕਿ ਕਾਲਜ ਵਿਚ ਲੋੜਵੰਦ ਤੇ ਹੁਸ਼ਿਆਰ ਵਿਦਿਆਰਥੀਆਂ ਦੀ ਵਿਸ਼ੇਸ਼ ਆਰਥਿਕ ਮਦਦ, ਵੱਖ-ਵੱਖ ਵਜ਼ੀਫ਼ਾ ਰਾਸ਼ੀਆਂ ਸਮੇਤ ਆਧੁਨਿਕ ਸਹੂਲਤਾਂ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਲਈ ਮਦਦਗਾਰ ਹੋ ਰਹੀਆਂ ਹਨ ਅਤੇ ਸੰਸਥਾ 'ਚ ਅਨੇਕ ਨਵੇਂ ਕੋਰਸ ਆਰੰਭ ਕੀਤੇ ਗਏ ਹਨ | ਇਸ ਮੌਕੇ ਲੈਕਚਰਾਰ ਗੁਰਨਾਮ ਸਿੰਘ, ਲੈਕਚਰਾਰ ਗੁਰਿੰਦਰ ਸਿੰਘ, ਬਲਵਿੰਦਰ ਸਿੰਘ, ਇਕਬਾਲ ਸਿੰਘ, ਸੇਵਾ ਮੁਕਤ ਪਿ੍ੰਸੀਪਲ ਦਲਬੀਰ ਸਿੰਘ, ਪਿ੍ੰਸੀਪਲ ਪਰਮਿੰਦਰਜੀਤ ਸਿੰਘ, ਕਮਲਜੀਤ ਕੌਰ, ਪ੍ਰੋ. ਮਨਦੀਪ ਗੌਤਮ, ਦੀਪਕਾ, ਮੈਡਮ ਸਮਾਂ ਸਮੇਤ ਕਾਲਜ ਦਾ ਸਟਾਫ਼ ਅਤੇ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੂਬੇਦਾਰ ਕੇਹਰ ਸਿੰਘ ਸੰਘਾ ਨਮਿਤ ਕੀਰਤਨ ਤੇ ਅੰਤਿਮ ਅਰਦਾਸ ਸਮਾਗਮ ਕਰਵਾਇਆ ਅਗਲੀ ਖ਼ਬਰ ਮੁੱਖ ਮੰਤਰੀ ਦੀ ਲੋਕ ਮਿਲਣੀ ਦੌਰਾਨ ਲੋਕਾਂ ਦੇ ਮੋਬਾਈਲ ਪਰਸ ਚੋਰੀ
Ad Position 24