28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਸਰਕਾਰ ਗੰਨੇ ਦੀ ਬਕਾਇਆ ਰਾਸ਼ੀ ਤੁਰੰਤ ਕਿਸਾਨਾਂ ਨੂੰ ਦੇਵੇ-ਦੇਸਰਾਜ ਧੁੱਗਾ

Ad Position 21
No active advertisement
ਅਜੀਤ ਡੈਸਕ 04-05-2026
ਗੜ੍ਹਦੀਵਾਲਾ, 3 ਮਈ (ਚੱਗਰ)-ਸਾਬਕਾ ਮੁੱਖ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ ਨੇ ਗੜ੍ਹਦੀਵਾਲਾ ਵਿਖੇ ਕਿਸਾਨਾਂ ਨਾਲ ਮੀਟਿੰਗ ਕਰਦਿਆਂ ਪੰਜਾਬ ਸਰਕਾਰ ਵਲੋਂ ਪਿਛਲੇ ਚਾਰ ਮਹੀਨਿਆਂ ਤੋਂ 6 ਮਿੱਲਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਜਿਹੜੀ ਕਿ 68 ਰੁਪਏ 50 ਪੈਸੇ ਪ੍ਰਤੀ ਕੁਇੰਟਲ ਹੈ ਅਨੁਸਾਰ ਕੁੱਲ 250 ਕਰੋੜ ਬਣਦੀ ਹੈ ਅਜੇ ਤੱਕ ਨੋਟੀਫ਼ਿਕੇਸ਼ਨ ਜਾਰੀ ਹੋਣ ਤੋਂ ਬਾਅਦ ਵੀ ਕਿਸਾਨਾਂ ਨੂੰ ਨਾ ਦੇਣ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਕਿਸਾਨ ਤਾਂ ਪਹਿਲਾ ਹੀ ਬਹੁਤ ਪ੍ਰੇਸ਼ਾਨ ਹਨ ਕਿਉਂਕਿ ਉਨ੍ਹਾਂ ਦੀ ਪਿਛਲੇ ਸੀਜ਼ਨ ਦੌਰਾਨ ਹੜ੍ਹਾਂ ਦੀ ਮਾਰ ਕਾਰਨ ਝੋਨੇ ਦੀ ਫ਼ਸਲ ਬਰਬਾਦ ਹੋ ਗਈ ਸੀ ਅਤੇ ਹੁਣ ਕਣਕ ਦੀ ਫ਼ਸਲ ਵੀ ਮੌਸਮ ਦੀ ਮਾਰ ਕਾਰਨ ਬਦਰੰਗ ਹੋਈ ਹੈ ਤੇ ਝਾੜ ਘਟਿਆ ਹੈ | ਦੂਜੇ ਪਾਸੇ ਕਿਸਾਨ ਲਗਾਤਾਰ ਸਰਕਾਰ ਦੀਆਂ ਮਾਰੂ ਨੀਤੀਆਂ ਤੇ ਕੁਦਰਤ ਦੀ ਮਾਰ ਨੂੰ ਝੱਲ ਰਿਹਾ ਹੈ | ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਕਿਸਾਨਾਂ ਨੂੰ ਤੁਰੰਤ ਕਰੇ | ਇਸ ਮੌਕੇ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਦੀਪ ਸਿੰਘ ਬਰਿਆਣਾ, ਨਵੀ ਅਟਵਾਲ, ਬਲੀ ਮਾਛੀਆਂ, ਅਵਤਾਰ ਸਿੰਘ ਸਰਿਹਾਲਾ, ਉਂਕਾਰ ਸਿੰਘ ਰਾਣਾ, ਸਤੀਸ਼ ਕੁਮਾਰ ਸਭਰਵਾਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਸਪਾ ਹਲਕਾ ਦਸੂਹਾ ਦੀ ਪੰਜ ਮੈਂਬਰੀ ਕਮੇਟੀ ਦੀ ਚੋਣ ਅਗਲੀ ਖ਼ਬਰ ਪਿੰਡ ਖੁਣ ਖੁਣ ਸ਼ਰਕੀ ਵਿਖੇ ਤਿੰਨ ਰੋਜ਼ਾ ਮਹਾਨ ਕੀਰਤਨ ਦਰਬਾਰ ਤੇ ਢਾਡੀ ਦਰਬਾਰ ਸਮਾਗਮ
Ad Position 24