ਹੁਸ਼ਿਆਰਪੁਰ, 3 ਮਈ (ਹਰਪ੍ਰੀਤ ਕੌਰ)-ਵਿਸ਼ਵ ਟੀਕਾਕਰਨ ਹਫ਼ਤੇ ਅਤੇ ਮਮਤਾ ਦਿਵਸ ਨੂੰ ਸਮਰਪਿਤ ਸਥਾਨਕ ਸਿਵਲ ਹਸਪਤਾਲ ਵਿੱਚ ਸੀਨੀਅਰ ਮੈਡੀਕਲ ਅਫ਼ਸਰ ਡਾ. ਨੇਹਾ ਪਾਲ ਦੀ ਅਗਵਾਈ ਹੇਠ ਹਿਊਮਨ ਪੈਪੀਲੋਮਾ ਵਾਇਰਸ (ਐਚਪੀਵੀ) ਵੈਕਸੀਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਡਾ. ਨੇਹਾ ਪਾਲ ਨੇ ਮਾਤਾਵਾਂ ਅਤੇ ਕਿਸ਼ੋਰੀਆਂ ਨੂੰ ਐਚਪੀਵੀ ਵੈਕਸੀਨ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਇਹ ਵੈਕਸੀਨ ਕੈਂਸਰ ਤੋਂ ਬਚਾਅ ਲਈ ਬਹੁਤ ਪ੍ਰਭਾਵਸ਼ਾਲੀ ਹੈ | ਇਹ ਵੈਕਸੀਨ ਸਰੀਰ ਨੂੰ ਵਾਇਰਸ ਨਾਲ ਲੜਣ ਦੀ ਤਾਕਤ ਦਿੰਦੀ ਹੈ | ਉਨ੍ਹਾਂ ਦੱਸਿਆ ਕਿ ਇਹ ਵੈਕਸੀਨ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਉਪਲਬਧ ਹੈ ਅਤੇ ਯੋਗ ਲਾਭਪਾਤਰੀਆਂ ਨੂੰ ਮੁਫ਼ਤ ਲਗਾਈ ਜਾਂਦੀ ਹੈ | ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਟੀਕਾਕਰਨ ਸਮੇਂ ਸਿਰ ਕਰਵਾਉਣ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਿਲ ਰਹੀਆਂ ਮੁਫ਼ਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ | ਇਸ ਮੌਕੇ ਡਾ. ਹਰਨੂਰ, ਡਾ. ਸੁਪਰੀਤ, ਡਾ. ਪਰਵਾਜ, ਡਾ. ਰਣਵੀਰ, ਡਾ. ਮੰਜਰੀ, ਹਰਿੰਦਰ ਕੌਰ, ਮਨੀਸ਼ਾ ਠਾਕੁਰ ਅਤੇ ਮਨਮਿੰਦਰ ਕੌਰ ਮੌਜੂਦ ਸਨ |