ਹਾਜੀਪੁਰ, 3 ਮਈ (ਜੋਗਿੰਦਰ ਸਿੰਘ)-ਕਸਬਾ ਹਾਜੀਪੁਰ ਦੇ ਨੌਜਵਾਨ ਦੀ ਭੇਦ ਭਰੀ ਹਾਲਤ 'ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਡਾ. ਹਰਮਿੰਦਰ ਸਿੰਘ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਜੀਪੁਰ ਦੇ ਨਜ਼ਦੀਕ ਇਕ ਨੌਜਵਾਨ ਡਿੱਗਿਆ ਪਿਆ ਸੀ, ਜਿਸ ਨੂੰ ਸਥਾਨਕ ਦੋ ਤਿੰਨ ਵਿਅਕਤੀ ਸਰਕਾਰੀ ਹਸਪਤਾਲ ਲੈ ਕੇ ਆਏ ਸਨ ਪਰ ਉਸ ਦੀ ਮੌਤ ਹੋ ਚੁੱਕੀ ਸੀ | ਜਿਸ ਦੀ ਪਹਿਚਾਣ ਸੂਰਜ ਕੁਮਾਰ ਪੁੱਤਰ ਸੋਹਨ ਲਾਲ ਵਾਸੀ ਸਬਜੀਵਾਲਾ ਮੁਹੱਲਾ ਹਾਜੀਪੁਰ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਮੌਤ ਦੇ ਕਾਰਨਾਂ ਦਾ ਪਤਾ ਤਾਂ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਪਤਾ ਲੱਗ ਸਕਦਾ ਹੈ | ਉਕਤ ਨੌਜਵਾਨ ਦਾ ਸਸਕਾਰ ਅੱਜ ਸ਼ਮਸ਼ਾਨਘਾਟ ਹਾਜੀਪੁਰ ਵਿਖੇ ਪਰਿਵਾਰ ਵਲੋਂ ਕਰ ਦਿੱਤਾ ਗਿਆ ਹੈ |