28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਮੁੱਖ ਮੰਤਰੀ ਦੀ ਲੋਕ ਮਿਲਣੀ ਤੋਂ ਪਹਿਲਾਂ ਲੋਕਾਂ ਦੇ ਆਗੂਆਂ ਨੂੰ ਨਜ਼ਰਬੰਦ ਕਰਨਾ ਸਰਕਾਰੀ ਤਾਨਾਸ਼ਾਹੀ-ਸਰਬਜੋਤ ਸਾਬੀ

Ad Position 21
No active advertisement
ਅਜੀਤ ਡੈਸਕ 04-05-2026
ਮੁਕੇਰੀਆਂ, 3 ਮਈ (ਰਾਮਗੜ੍ਹੀਆ)-ਲੋਕ ਮਿਲਣੀ ਦਾ ਮਕਸਦ ਸਰਕਾਰ ਜਾਂ ਮੁੱਖ ਮੰਤਰੀ ਨੇ ਆਮ ਲੋਕਾਂ ਦੀ ਗੱਲ ਸੁਣ ਕੇ ਲੋਕਤੰਤਰੀ ਰਾਜ 'ਚ ਉਨ੍ਹਾਂ ਦਾ ਹੱਲ ਕਰਨਾ ਹੁੰਦਾ ਹੈ ਪਰ ਦਸੂਹੇ ਦੀ ਧਰਤੀ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਹੋਣ ਵਾਲੀ ਲੋਕ ਮਿਲਣੀ ਤੋਂ ਪਹਿਲਾ ਲੋਕਾਂ ਦੇ ਆਗੂਆਂ ਨੂੰ ਸਰਕਾਰ ਵਲੋਂ ਪੁਲਿਸ-ਪ੍ਰਸ਼ਾਸ਼ਨ ਦੀ ਮਦਦ ਨਾਲ ਨਜ਼ਰਬੰਦ ਕਰਨਾ ਤਾਨਾਸ਼ਾਹੀ ਦੀ ਵੱਡੀ ਮਿਸਾਲ ਹੈ ਜਿਸ ਨੂੰ ਲੋਕ ਰਹਿੰਦੀ ਦੁਨੀਆ ਤੱਕ ਯਾਦ ਰੱਖਣਗੇ | ਇਹ ਗੱਲ ਮੁਕੇਰੀਆਂ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਸੀਨੀਅਰ ਆਗੂ ਸ. ਸਰਬਜੋਤ ਸਿੰਘ ਸਾਬੀ ਵਲੋਂ ਕਹੀ ਗਈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਲੋਕਾਂ 'ਤੇ ਕੀਤੇ ਜਾ ਰਹੇ ਜਬਰ ਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ | ਸ. ਸਾਬੀ ਨੇ ਅੱਗੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵਲੋਂ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੂੰ ਉਨ੍ਹਾਂ ਦੇ ਘਰ ਵਿਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਹੈ ਅਤੇ ਜਲ ਸਪਲਾਈ ਸੈਨੀਟੇਸ਼ਨ ਯੂਨੀਅਨ ਦੇ ਆਗੂ ਸੁਖਵਿੰਦਰ ਸਿੰਘ ਖਰਲ, ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਅਮਰ ਸਿੰਘ ਗਿੱਲ, ਬਲਾਕ ਟਾਂਡਾ ਦੇ ਪ੍ਰਧਾਨ ਸਰਬਜੀਤ ਸਿੰਘ ਦਸਮੇਸ਼ ਨਗਰ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਅਤੇ ਕਈ ਅਧਿਆਪਕ ਆਗੂਆਂ ਨੂੰ ਪੁਲਿਸ ਨੇ ਥਾਣੇ ਲਿਆ ਕੇ ਬੰਦ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ, ਯੂਨੀਅਨ ਪ੍ਰਧਾਨਾਂ ਤੇ ਸਮਾਜ ਸੇਵਕਾਂ ਨੂੰ ਡਿਟੇਨ ਕਰਵਾਉਣਾ ਇਹ ਸਾਬਤ ਕਰਦਾ ਹੈ ਕਿ ਸਰਕਾਰ ਜਨਤਾ ਦੇ ਸਵਾਲਾਂ ਤੋਂ ਬੁਰੀ ਤਰ੍ਹਾਂ ਡਰੀ ਹੋਈ ਹੈ |
Ad Position 22
No active advertisement
ਪਿਛਲੀ ਖ਼ਬਰ ਪਹਿਲੀ ਵਾਰ ਗੜ੍ਹਸ਼ੰਕਰ ਤੋਂ ਹੱਜ ਯਾਤਰਾ ਲਈ ਰਵਾਨਾ ਹੋਏ ਪਿਉ-ਪੁੱਤਰ ਨਿਮਿਸ਼ਾ ਮਹਿਤਾ ਨੇ ਰਵਾਨਾ ਕਰਨ ਸਮੇਂ ਦਿੱਤੀਆਂ ਸ... ਅਗਲੀ ਖ਼ਬਰ ਕਸਬਾ ਹਾਜੀਪੁਰ ਦੇ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ
Ad Position 24