2027 'ਚ ਭਾਜਪਾ ਸੂਬੇ 'ਚ ਬਣਾਏਗੀ ਸਰਕਾਰ-ਬੀਬੀ ਜੋਸ਼, ਸ਼ਰਮਾ
ਹੁਸ਼ਿਆਰਪੁਰ, 4 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਆਸਾਮ ਤੇ ਪੱਛਮੀ ਬੰਗਾਲ ਦੀਆਂ ਚੋਣਾਂ 'ਚ ਭਾਰਤੀ ਜਨਤਾ ਪਾਰਟੀ ਦੀ ਹੋਈ ਵੱਡੀ ਜਿੱਤ ਦੀ ਖ਼ੁਸ਼ੀ 'ਚ ਭਾਜਪਾ ਦਫ਼ਤਰ ਹੁਸ਼ਿਆਰਪੁਰ ਸਾਹਮਣੇ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਨਿਪੁੰਨ ਸ਼ਰਮਾ ਦੀ ਅਗਵਾਈ 'ਚ ਲੱਡੂ ਵੰਡੇ ਗਏ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸੀਨੀਅਰ ਮੀਤ ਪ੍ਰਧਾਨ ਭਾਜਪਾ ਤੇ ਸਾਬਕਾ ਮੰਤਰੀ ਬੀਬੀ ਮਹਿੰਦਰ ਕੌਰ ਜੋਸ਼ ਨੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਆਸਾਮ 'ਚ ਭਾਜਪਾ ਨੂੰ ਲਗਾਤਾਰ ਮਿਲ ਰਹੀ ਜਿੱਤ ਤੇ ਪੱਛਮੀ ਬੰਗਾਲ 'ਚ ਪ੍ਰਾਪਤ ਹੋਈ ਵੱਡੀ ਸਫਲਤਾ ਦਰਸਾਉਂਦੀ ਹੈ ਕਿ ਦੇਸ਼ 'ਚ ਲੋਕਾਂ ਦਾ ਭਰੋਸਾ ਪਾਰਟੀ 'ਤੇ ਦਿਨੋਂ-ਦਿਨ ਵੱਧ ਰਿਹਾ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਾਂਹਵਧੂ ਸੋਚ ਦੇ ਚੱਲਦਿਆਂ ਅੱਜ ਦੇਸ਼ ਤਰੱਕੀ ਦੇ ਰਾਹ 'ਤੇ ਅੱਗੇ ਵੱਧ ਰਿਹਾ ਹੈ ਤੇ ਹਰੇਕ ਵਰਗ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਲੋਕਪੱਖੀ ਨੀਤੀਆਂ ਦੇ ਚੱਲਦਿਆਂ ਅੱਜ ਸੂਬੇ 'ਚ ਵੀ ਭਾਜਪਾ ਮਜ਼ਬੂਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ 'ਚ ਪੰਜਾਬ 'ਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਬਣਨੀ ਤੈਅ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਪੁੰਨ ਸ਼ਰਮਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਦੇ ਚੱਲਦਿਆਂ ਦੇਸ਼ ਦਾ ਸਰਬਪੱਖੀ ਵਿਕਾਸ ਹੋ ਰਿਹਾ ਹੈ, ਜਿਸ ਦੇ ਚੱਲਦਿਆਂ ਭਾਜਪਾ ਲੋਕਾਂ ਦੀ ਪਹਿਲੀ ਪਸੰਦ ਬਣ ਰਹੀ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਪੰਜਾਬ 'ਚ ਵੀ ਭਾਜਪਾ ਦੀ ਸਰਕਾਰ ਬਣੇਗੀ | ਇਸ ਮੌਕੇ ਜਿੰਦੂ ਸੈਣੀ, ਬਿੰਦੂਸਾਰ ਸ਼ੁਕਲਾ, ਪੰਡਿਤ ਓਮਕਾਰ ਨਾਥ, ਰਾਜਾ ਸੈਣੀ, ਤਰਸੇਮ ਮੋਦਗਿੱਲ, ਨਰੇਸ਼ ਆਨੰਦ, ਡੀ. ਐਸ. ਬਾਗ਼ੀ, ਪ੍ਰੇਮ ਬਜਾਜ, ਜਸਵਿੰਦਰ ਸਿੰਘ, ਪਵਨ ਸ਼ਰਮਾ, ਤਿ੍ਸ਼ਲਾ ਸ਼ਰਮਾ ਆਦਿ ਹਾਜ਼ਰ ਸਨ |
ਆਸਾਮ ਤੇ ਪੱਛਮੀ ਬੰਗਾਲ ਦੀਆਂ ਚੋਣਾਂ ਜਿੱਤਣ 'ਤੇ ਭਾਜਪਾ ਵਰਕਰਾਂ ਨੇ ਹੁਸ਼ਿਆਰਪੁਰ 'ਚ ਵੰਡੇ ਲੱਡੂ
ਅਜੀਤ ਡੈਸਕ
05-05-2026