22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦਾ ਵਿੱਦਿਅਕ ਤੇ ਧਾਰਮਿਕ ਟੂਰ ਲਗਾਇਆ

Ad Position 21
No active advertisement
ਅਜੀਤ ਡੈਸਕ 05-05-2026
ਗੜ੍ਹਦੀਵਾਲਾ, 4 ਮਈ (ਚੱਗਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੀ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪਿ੍ੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਬੀ. ਏ. ਛੇਵੇਂ ਸਮੈਸਟਰ ਦੇ ਵਿਦਿਆਰਥੀ ਲਈ ਧਾਰਮਿਕ ਤੇ ਵਿੱਦਿਅਕ ਟੂਰ ਲਗਾਇਆ | ਜਿਸ ਦੌਰਾਨ ਵਿਦਿਆਰਥੀਆਂ ਨੇ ਸ੍ਰੀ ਅਨੰਦਪੁਰ ਸਾਹਿਬ ਤੇ ਮਾਤਾ ਨੈਣਾ ਦੇਵੀ ਦੇ ਅਸਥਾਨ ਦੇ ਦਰਸ਼ਨ ਕਰਕੇ ਉਥੋਂ ਦੇ ਇਤਿਹਾਸ ਬਾਰੇ ਜਾਣਕਾਰੀ ਹਾਸਿਲ ਕੀਤੀ | ਕਾਲਜ ਦੇ ਪਿ੍ੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਇਸ ਯਾਤਰਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਧਾਰਮਿਕ ਅਤੇ ਸੰਸਕਿ੍ਤਿਕ ਵਿਰਾਸਤ ਨਾਲ ਜੋੜਨਾ ਅਤੇ ਉਨ੍ਹਾਂ 'ਚ ਸਹਿਯੋਗ ਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਨਾ ਸੀ | ਯਾਤਰਾ ਦੌਰਾਨ ਮੈਡਮ ਡਾ. ਅਰਚਨਾ ਠਾਕੁਰ, ਮੈਡਮ ਸੀਮਾ ਕੁਮਾਰੀ ਤੇ ਵਿਦਿਆਰਥੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸੋਨਾਲੀਕਾ ਡਿਵਾਇਨ ਵੈਲੀ 'ਚ 3 ਰੋਜ਼ਾ ਰੈਜੀਡੈਂਸ਼ੀਅਲ ਅੰਮਿ੍ਤਮ ਰੇਕੀ ਰੀਟਰੀਟ ਸਮਾਗਮ ਕਰਵਾਇਆ ਆਤਮਿਕ ਸੁੱਖ ਲਈ ਰੋਜ਼ਾਨ... ਅਗਲੀ ਖ਼ਬਰ ਮਨਦੀਪ ਕੌਰ ਨੇ ਸਹਾਇਕ ਕਮਿਸ਼ਨਰ ਮਲੇਰਕੋਟਲਾ ਵਜੋਂ ਅਹੁਦਾ ਸੰਭਾਲਿਆ <br/>
Ad Position 24