ਅੱਡਾ ਸਰਾਂ, 4 ਮਈ (ਮਸੀਤੀ)-ਅੱਡਾ ਝਾਵਾਂ ਨੇੜੇ ਬੀਤੇ ਦਿਨੀਂ ਵਾਪਰੇ ਸੜਕ ਹਾਦਸੇ ਲਈ ਜ਼ਿੰਮੇਵਾਰ ਕੰਬਾਈਨ ਚਾਲਕ ਦੇ ਖ਼ਿਲਾਫ਼ ਟਾਂਡਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਿਸ ਨੇ ਇਹ ਮਾਮਲਾ ਕੰਬਾਈਨ ਦੀ ਲਪੇਟ 'ਚ ਆਉਣ ਕਾਰਨ ਜ਼ਖ਼ਮੀ ਹੋਈ ਔਰਤ ਦੇ ਬਿਆਨ ਦੇ ਆਧਾਰ 'ਤੇ ਕੰਬਾਈਨ ਚਾਲਕ ਖ਼ਿਲਾਫ਼ ਦਰਜ ਕੀਤਾ ਹੈ | ਆਪਣੇ ਬਿਆਨ 'ਚ ਮੋਨਿਕਾ ਪਤਨੀ ਵਿਜੇ ਕੁਮਾਰ ਪਿੰਡ ਜੌਹਲਾਂ ਨੇ ਦੱਸਿਆ ਕਿ ਜਦੋਂ ਉਹ ਆਪਣੇ ਪਤੀ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਪਿੰਡ ਨੂੰ ਜਾ ਰਹੇ ਸਨ ਤਾਂ ਸ਼ਾਮ ਨੂੰ ਕੰਬਾਈਨ ਚਾਲਕ ਦੀ ਲਾਪ੍ਰਵਾਹੀ ਨਾਲ ਉਨ੍ਹਾਂ ਦਾ ਮੋਟਰਸਾਈਕਲ ਕੰਬਾਈਨ ਦੀ ਲਪੇਟ 'ਚ ਆ ਗਿਆ | ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |