ਮਾਹਿਲਪੁਰ, 4 ਮਈ (ਰਜਿੰਦਰ ਸਿੰਘ)-ਪਿੰਡ ਲੰਗੇਰੀ ਦੇ ਗੁਰਦੁਆਰਾ ਸੰਤਗੜ੍ਹ ਵਿਖੇ ਸੰਤ ਬਾਬਾ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਦੇ 137ਵੇਂ ਜਨਮ ਦਿਨ ਨੂੰ ਸਮਰਪਿਤ ਸੰਤ ਬਾਬਾ ਭਗਵਾਨ ਸਿੰਘ ਹਰਖੋਵਾਲ (ਜਲੰਧਰ) ਦੀ ਅਗਵਾਈ 'ਚ 3 ਦਿਨਾਂ ਗੁਰਮਤਿ ਤੇ ਸੰਤ ਸਮਾਗਮ ਕਰਵਾਇਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਲੜੀ ਦੇ ਭੋਗ ਪਾਏ ਗਏ ਉਪਰੰਤ ਸਜਾਏ ਗਏ ਦੀਵਾਨ ਮੌਕੇ ਭਾਈ ਅਰਜਨ ਸਿੰਘ ਪਾਊਾਟਾ ਸਾਹਿਬ ਵਲੋਂ ਗੁਰਬਾਣੀ ਕੀਰਤਨ ਕਥਾ, ਢਾਡੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸੰਤ ਬਾਬਾ ਭਗਵਾਨ ਸਿੰਘ ਹਰਖੋਵਾਲ, ਜਥੇਦਾਰ ਬਾਬਾ ਗੁਰਦੇਵ ਸਿੰਘ ਮੁਖੀ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਤਰਨਾ ਦਲ, ਸੰਤ ਬਲਵੀਰ ਸਿੰਘ ਲੰਗੇਰੀ, ਸੰਤ ਬਲਵੰਤ ਸਿੰਘ ਹਰਖੋਵਾਲ, ਸੰਤ ਮਹਾਂਵੀਰ ਸਿੰਘ ਤਾਜੇਵਾਲ, ਸੰਤ ਬਲਰਾਜ ਸਿੰਘ ਜਿਆਣ, ਬਾਬਾ ਸਤਨਾਮ ਸਿੰਘ, ਜਥੇਦਾਰ ਬਾਬਾ ਨਗਰ ਸਿੰਘ, ਬਾਬਾ ਰਣਜੀਤ ਸਿੰਘ ਤਪੋਬਨ, ਸੰਤ ਬਾਬਾ ਲਾਲ ਸਿੰਘ ਪਿਹੋਵਾ ਵਾਲੇ, ਬਾਬਾ ਸਤਨਾਮ ਸਿੰਘ ਨੌਸ਼ਹਿਰਾ, ਭਾਈ ਭੁਪਿੰਦਰ ਸਿੰਘ ਫ਼ੱਕਰ, ਸੰਤ ਸੋਹਣ ਸਿੰਘ ਸਮੇਤ ਹੋਰ ਸੰਤ ਮਹਾਂਪੁਰਸ਼ਾਂ ਨੇ ਸੰਤ ਬਾਬਾ ਜਵਾਲਾ ਸਿੰਘ ਦੇ ਜੀਵਨ 'ਤੇ ਚਾਨਣਾ ਪਾਉਂਦੇ ਹੋਏ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਦਾ ਸੰਦੇਸ਼ ਦਿੱਤਾ | ਇਸ ਮੌਕੇ ਹਰਬੰਸ ਸਿੰਘ ਬੋਲਿਨਾ, ਜਸਵਿੰਦਰ ਸਿੰਘ ਇੰਗਲੈਂਡ, ਸੁਖਵਿੰਦਰ ਸਿੰਘ, ਜਰਨੈਲ ਸਿੰਘ ਗੜ੍ਹਦੀਵਾਲ, ਜਸ਼ਨਜੀਤ ਸਿੰਘ ਜਲੰਧਰ, ਤਰਸੇਮ ਸਿੰਘ, ਬਾਬਾ ਸੋਹਣ ਸਿੰਘ, ਹਰਜਿੰਦਰ ਸਿੰਘ, ਤਜਿੰਦਰ ਸਿੰਘ ਮਝੈਲ, ਬ੍ਰਹਿਜੋਤ ਸਿੰਘ, ਸੁਰਿੰਦਰ ਸਿੰਘ, ਢਾਡੀ ਗੁਰਦਿਆਲ ਸਿੰਘ ਲੱਖਪੁਰ, ਮਨਪ੍ਰੀਤ ਸਿੰਘ, ਜਸਕਰਨ ਸਿੰਘ, ਸਤ ਪ੍ਰਕਾਸ਼ ਸੰਘਾ ਕੈਨੇਡੀਅਨ, ਨਵਪ੍ਰੀਤ ਸਿੰਘ, ਕੁਲਜੀਤ ਸਿੰਘ, ਬੀਬੀ ਗੁਰਦੇਵ ਕੌਰ, ਬੀਬੀ ਜਸਵਿੰਦਰ ਕੌਰ, ਅੰਮਿ੍ਤਪਾਲ ਸਿੰਘ, ਗੁਰਦੀਪ ਸਿੰਘ ਲੰਗੇਰੀ ਤੇ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਲਗਵਾਈ |