ਹੁਸ਼ਿਆਰਪੁਰ, 4 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਦੇ ਵਾਰਡ ਨੰਬਰ 23, 24 ਤੇ 25 'ਚ ਵਾਟਰ ਸਪਲਾਈ ਦੀ ਪਾਈਪਲਾਈਨ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ | ਇਸ ਪ੍ਰਾਜੈਕਟ 'ਤੇ ਕਰੀਬ 50 ਲੱਖ ਰੁਪਏ ਦੀ ਲਾਗਤ ਆਵੇਗੀ, ਜਿਸ ਨਾਲ ਇਸ ਇਲਾਕੇ 'ਚ ਰਹਿਣ ਵਾਲੇ ਲੋਕਾਂ ਨੂੰ ਸਾਫ਼ ਤੇ ਨਿਯਮਿਤ ਪੀਣ ਵਾਲੇ ਪਾਣੀ ਦੀ ਸਹੂਲਤ ਯਕੀਨੀ ਬਣੇਗੀ | ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਜਨਤਾ ਨੂੰ ਵਧੀਆ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ | ਉਨ੍ਹਾਂ ਦੱਸਿਆ ਕਿ ਇਹ ਕੰਮ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਵਲੋਂ ਕਰਵਾਇਆ ਜਾ ਰਿਹਾ ਹੈ ਅਤੇ ਇਸ ਦੇ ਪੂਰਾ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਲੰਬੇ ਸਮੇਂ ਤੋਂ ਆ ਰਹੀ ਪਾਣੀ ਦੀ ਸਮੱਸਿਆ ਤੋਂ ਰਾਹਤ ਮਿਲੇਗੀ | ਉਨ੍ਹਾਂ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਕੰਮ ਨੂੰ ਸਮੇਂ ਸਿਰ ਤੇ ਗੁਣਵੱਤਾ ਦੇ ਨਾਲ ਪੂਰਾ ਕੀਤਾ ਜਾਵੇ | ਇਸ ਮੌਕੇ ਸੰਜੇ ਸ਼ਰਮਾ, ਸ਼ੈਰੀ, ਹਰਪ੍ਰੀਤ ਕੌਰ, ਜਗਦੀਸ਼ ਲਾਲ ਬੱਧਣ, ਬਲਵੀਰ ਸਿੰਘ ਸੈਣੀ, ਬਲਵੰਤ ਸਿੰਘ, ਬਹਾਦਰ ਸਿੰਘ ਸੁਨੇਤ, ਕੌਂਸਲਰ ਜਸਵੰਤ ਰਾਏ, ਲਖਵੀਰ ਸਿੰਘ, ਕੁਲਵਿੰਦਰ ਕੌਰ, ਬਿੰਦੂ ਸ਼ਰਮਾ, ਸੋਨੀਆ, ਮਨੀ ਚੋਪੜਾ, ਵਿਕਰਮ ਸਿੰਘ, ਹਰਵਿੰਦਰ ਕੌਰ ਤੇ ਸੁਰਜੀਤ ਸਿੰਘ ਆਦਿ ਹਾਜ਼ਰ ਸਨ |