24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਵਿਧਾਇਕ ਘੁੰਮਣ ਵਲੋਂ ਦਸੂਹਾ ਵਿਖੇ ਏ. ਡੀ. ਸੀ. ਦੀ ਪੋਸਟ ਪ੍ਰਵਾਨ ਕਰਵਾਉਣਾ ਸ਼ਲਾਘਾਯੋਗ ਕਦਮ-ਵਿਜੇ ਸ਼ਰਮਾ

Ad Position 21
No active advertisement
ਅਜੀਤ ਡੈਸਕ 05-05-2026
ਦਸੂਹਾ, 4 ਮਈ (ਭੁੱਲਰ)-ਵਿਜੇ ਮਾਲ ਦਸੂਹਾ ਦੇ ਮਾਲਕ ਵਿਜੇ ਸ਼ਰਮਾ ਨੇ ਕਿਹਾ ਕਿ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਦਸੂਹਾ ਵਿਖੇ ਏ. ਡੀ. ਸੀ. (ਵਧੀਕ ਡਿਪਟੀ ਕਮਿਸ਼ਨਰ) ਦੀ ਪੋਸਟ ਨੂੰ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਪ੍ਰਵਾਨ ਕਰਵਾਉਣਾ ਸ਼ਲਾਘਾਯੋਗ ਕਦਮ ਹੈ | ਉਨ੍ਹਾਂ ਕਿਹਾ ਕਿ ਦਸੂਹਾ ਨਿਵਾਸੀਆਂ ਦੀ ਪਿਛਲੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਵਿਧਾਇਕ ਘੰੁਮਣ ਵਲੋਂ ਬੂਰ ਪਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਪੋਸਟ ਨੂੰ ਪ੍ਰਵਾਨਗੀ ਮਿਲਣ ਨਾਲ ਦਸੂਹਾ, ਮੁਕੇਰੀਆਂ, ਤਲਵਾੜਾ ਤੇ ਟਾਂਡੇ ਦੇ ਲੋਕਾਂ ਦੇ ਕੰਮ ਦਸੂਹਾ ਵਿਖੇ ਹੀ ਹੋਣਗੇ, ਜਿਸ ਦਾ ਸਿਹਰਾ ਸਿੱਧੇ ਤੌਰ 'ਤੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੂੰ ਜਾਵੇਗਾ | ਉਨ੍ਹਾਂ ਹਲਕੇ ਦੇ ਲੋਕਾਂ ਵਲੋਂ ਵਿਧਾਇਕ ਘੰੁਮਣ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਮੈਨੇਜਰ ਦਿਲਬਾਗ ਸਿੰਘ, ਇਸ਼ਾਤ ਸ਼ਰਮਾ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਇੰਟਕ ਹੁਸ਼ਿਆਰਪੁਰ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ -ਬਹੁਚਰਚਿਤ ਸਰੌਦ ਮਾਮਲਾ- ਮਲੇਰਕੋਟਲਾ ਪੁਲਿਸ ਵਲੋਂ ਅੰਨ੍ਹੇ ਕਤਲ ਕਾਂਡ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ- 2 ਜਣਿਆਂ ਨੂੰ...
Ad Position 24