ਚੌਲਾਂਗ, 4 ਮਈ (ਸੁਖਦੇਵ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਚੌਲਾਂਗ ਟੋਲ ਪਲਾਜ਼ਾ 'ਤੇ ਦੇਰ ਸ਼ਾਮ ਜਲੰਧਰ ਨੂੰ ਜਾਂਦੇ ਸਮੇਂ ਨਿੱਘਾ ਸਵਾਗਤ ਕੀਤਾ | ਇਸ ਮੌਕੇ ਇਲਾਕੇ ਦੇ ਲੋਕਾਂ ਵਲੋਂ ਭਗਵੰਤ ਮਾਨ ਦੇ ਹੱਕ 'ਚ ਜ਼ਿੰਦਾਬਾਦ ਦੇ ਨਾਅਰੇ ਲਗਾਏ ਤੇ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ | ਇਸ ਮੌਕੇ ਮੁੱਖ ਮੰਤਰੀ ਨੇ ਆਪਣੀ ਗੱਡੀ 'ਚੋਂ ਉਤਰ ਕੇ ਲੋਕਾਂ ਵਲੋਂ ਦਿੱਤੇ ਪਿਆਰ ਤੇ ਸਤਿਕਾਰ ਨੂੰ ਕਬੂਲ ਕਰਦਿਆਂ ਸਾਰਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਸ਼ਾਲੂ ਜਹੂਰਾ ਸਰਪੰਚ, ਲਖਵਿੰਦਰ ਸਿੰਘ, ਮਨਦੀਪ ਸਿੰਘ, ਅਮੀਰ ਸਿੰਘ, ਮਲੂਕ ਸਿੰਘ, ਜਗਤਾਰ ਸਿੰਘ ਕਲਿਆਣਪੁਰ, ਰਣਜੀਤ ਸਿੰਘ, ਸੁਖਵੀਰ ਸਿੰਘ, ਮਹਿੰਦਰ ਸਿੰਘ, ਸਵਰਨ ਸਿੰਘ, ਹਰਪਾਲ ਸਿੰਘ, ਸੁਖਵਿੰਦਰ ਸਿੰਘ, ਕੁਲਦੀਪ ਸਿੰਘ, ਪ੍ਰਸ਼ੋਤਮ ਸਿੰਘ, ਕੇਸ਼ਵ ਸਿੰਘ ਸੈਣੀ ਆਦਿ ਹਾਜ਼ਰ ਸਨ |