25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਬੈਂਕ ਕਰਮਚਾਰੀਆਂ ਦੀ ਮਿਲੀ ਭੁਗਤ ਨਾਲ ਲਾਕਰ ਬੰਦ ਕਰਵਾ ਗਹਿਣੇ ਆਪਣੇ ਕੋਲ ਰੱਖਣ ਵਾਲਾ ਪਤੀ ਨਾਮਜ਼ਦ

Ad Position 21
No active advertisement
ਅਜੀਤ ਡੈਸਕ 05-05-2026
ਮਾਹਿਲਪੁਰ, 4 ਮਈ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਨੇ ਪਤੀ ਵਲੋਂ ਆਪਣੀ ਪਤਨੀ ਦੇ ਬੈਂਕ ਲਾਕਰ ਬੰਦ ਕਰਵਾ ਕੇ ਗਹਿਣੇ ਆਪਣੇ ਕੋਲ ਰੱਖਣ ਸੰਬੰਧੀ ਪਤੀ ਨੂੰ ਨਾਮਜ਼ਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸੰਬੰਧੀ ਥਾਣਾ ਮੁਖੀ ਰਮਨਦੀਪ ਕੌਰ ਨੇ ਦੱਸਿਆ ਕਿ ਗੁਰਿੰਦਰ ਕੌਰ ਪਤਨੀ ਗੁਰਿੰਦਰ ਸਿੰਘ ਵਾਸੀ ਵਾਰਡ ਨੰ 8 ਮਾਹਿਲਪੁਰ ਹਾਲ ਵਾਸੀ ਕੇਅਰ ਆਫ਼ ਬਲਵਿੰਦਰ ਸਿੰਘ ਬਰਾੜ ਹਾਊਸ ਨੰਬਰ 1085 ਸੈਕਟਰ-8 (ਸੀ) ਚੰਡੀਗੜ੍ਹ ਨੇ ਜ਼ਿਲ੍ਹਾ ਪੁਲਿਸ ਮੁਖੀ ਹੁਸ਼ਿਆਰਪੁਰ ਨੂੰ ਦਿੱਤੀ ਦਰਖਾਸਤ 'ਚ ਦੱਸਿਆ ਕਿ ਉਸ ਦੇ ਪਤੀ ਗੁਰਿੰਦਰ ਸਿੰਘ ਪੁੱਤਰ ਹਰਚਰਨ ਸਿੰਘ ਵਾਸੀ ਵਾਰਡ ਨੰ 8 ਮਾਹਿਲਪੁਰ ਨੇ ਕੈਪੀਟਲ ਬੈਂਕ ਮਾਹਿਲਪੁਰ 'ਚ ਲਏ ਲਾਕਰ ਨੂੰ ਬੈਂਕ ਦੇ ਕਰਮਚਾਰੀਆਂ ਨਾਲ ਮਿਲੀ ਭੁਗਤ ਕਰਕੇ ਦਰਖਾਸਤ ਕਰਤਾ ਦੇ ਜਾਅਲੀ ਦਸਤਖ਼ਤ ਕਰਕੇ ਲਾਕਰ ਨੂੰ ਬੰਦ ਕਰਾਉਣ ਅਤੇ ਉਸ ਦੇ ਪਤੀ ਵਲੋਂ ਆਪਣੇ ਕੋਲ ਰੱਖਣ ਸੰਬੰਧੀ ਦਿੱਤੀ ਸੀ ਜਿਸ ਦੀ ਜਾਂਚ ਡੀ. ਐੱਸ. ਪੀ. ਗੜ੍ਹਸ਼ੰਕਰ ਦਲਜੀਤ ਸਿੰਘ ਵਲੋਂ ਕੀਤੀ ਗਈ, ਜਿਸ ਦੇ ਬਾਅਦ ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ ਗੁਰਿੰਦਰ ਸਿੰਘ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਦਸੂਹਾ ਵਿਖੇ ਭਾਜਪਾ ਆਗੂਆਂ ਵਲੋਂ ਸ਼ਾਨਦਾਰ ਨਤੀਜੇ ਆਉਣ ਦੀ ਖ਼ੁਸ਼ੀ 'ਚ ਲੱਡੂ ਵੰਡੇ ਅਗਲੀ ਖ਼ਬਰ ਪੱਛਮੀ ਬੰਗਾਲ 'ਚ ਭਾਜਪਾ ਦੀ ਬੰਪਰ ਜਿੱਤ ਪ੍ਰਧਾਨ ਮੰਤਰੀ ਮੋਦੀ ਦੀ ਲੋਕ ਪੱਖੀ ਨੀਤੀਆਂ 'ਤੇ ਮੋਹਰ-ਰਾਣਾ
Ad Position 24