25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਮਜ਼ਦੂਰ ਦਿਵਸ ਮੌਕੇ ਸਕੂਲ ਦੇ ਕਰਮਚਾਰੀਆਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 05-05-2026
ਬੁੱਲ੍ਹੋਵਾਲ, 4 ਮਈ (ਲੁਗਾਣਾ)-ਮਜ਼ਦੂਰ ਦਿਵਸ ਦੇ ਮੌਕੇ ਬਿਰਲਾ ਓਪਨ ਮਾਈਾਡਜ਼ ਇੰਟਰਨੈਸ਼ਨਲ ਸਕੂਲ ­­'ਚ ਪਿ੍ੰਸੀਪਲ ਰੁਚਿਕਾ ਛਾਬੜਾ ਦੀ ਅਗਵਾਈ 'ਚ ਸਮਾਗਮ ਕਰਵਾਇਆ | ਜਿਸ ਵਿਚ ਵਿਦਿਆਰਥੀਆਂ, ਅਧਿਆਪਕਾਂ ਤੇ ਸਕੂਲ ਦੇ ਸਹਾਇਕ ਕਰਮਚਾਰੀਆਂ ਨੇ ਭਾਗ ਲਿਆ | ਪ੍ਰੋਗਰਾਮ ਦਾ ਉਦੇਸ਼ ਮਜ਼ਦੂਰਾਂ ਦੇ ਯੋਗਦਾਨ ਪ੍ਰਤੀ ਸਨਮਾਨ ਪ੍ਰਗਟ ਕਰਨਾ ਤੇ ਵਿਦਿਆਰਥੀਆਂ 'ਚ ਉਨ੍ਹਾਂ ਪ੍ਰਤੀ ਸੰਵੇਦਨਸ਼ੀਲਤਾ ਪੈਦਾ ਕਰਨੀ ਸੀ | ਇਸ ਮੌਕੇ ਕਰਵਾਏ ਪ੍ਰੋਗਰਾਮ ਦੀ ਸ਼ੁਰੂਆਤ ਪ੍ਰਾਰਥਨਾ ਸਭਾ ਨਾਲ ਹੋਈ, ਜਿਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਮਜ਼ਦੂਰ ਦਿਵਸ ਦੇ ਮਹੱਤਵ 'ਤੇ ਭਾਸ਼ਨ, ਕਵਿਤਾ ਪਾਠ, ਨਾਟਿਕਾ ਤੇ ਹੋਰ ਪੇਸ਼ਕਾਰੀਆਂ ਕੀਤੀਆਂ ਗਈਆਂ | ਇਸ ਮÏਕੇ ਸਕੂਲ ਦੇ ਸਹਾਇਕ ਕਰਮਚਾਰੀਆਂ ਜਿਵੇਂ ਸਫ਼ਾਈ ਕਰਮਚਾਰੀ, ਮਾਲੀ, ਬੱਸ ਚਾਲਕ ਅਤੇ ਹੋਰ ਸਟਾਫ਼ ਨੂੰ ਸਨਮਾਨਿਤ ਵੀ ਕੀਤਾ | ਇਸ ਮੌਕੇ ਇਨ੍ਹਾਂ ਸਾਰੇ ਸਹਾਇਕ ਕਰਮਚਾਰੀਆਂ ਲਈ ਕੁੱਝ ਮਨੋਰੰਜਕ ਗਤੀਵਿਧੀਆਂ ਵੀ ਕਰਵਾਈਆਂ ਗਈਆਂ | ਇਸ ਮੌਕੇ ਸਕੂਲ ਦੀ ਪਿ੍ੰ. ਰੁਚਿਕਾ ਛਾਬੜਾ ਨੇ ਵਿਦਿਆਰਥੀਆਂ ਨੂੰ ਮਜ਼ਦੂਰਾਂ ਦੇ ਅਧਿਕਾਰਾਂ ਦਾ ਸਤਿਕਾਰ ਕਰਨ ਅਤੇ ਸਮਾਜ 'ਚ ਸਮਾਨਤਾ ਅਤੇ ਸਹਿਯੋਗ ਦੀ ਭਾਵਨਾ ਬਣਾਈ ਰੱਖਣ ਦਾ ਸੰਦੇਸ਼ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ 15 ਫ਼ੀਸਦੀ ਵਾਧੇ ਦਾ ਐਲਾਨ ਕਰ ਕੇ ਮਜ਼ਦੂਰ ਵਰਗ ਨਾਲ ਕੋਝਾ ਮਜ਼ਾਕ ਕੀਤਾ - ਬਵਨ ਸਿੰਘ ਖ਼ਿਆਲੀ <br/> ਅਗਲੀ ਖ਼ਬਰ ਤਾਈਕਵਾਂਡੋ ਤੇ ਕਰਾਟੇ ਮੁਕਾਬਲਿਆਂ 'ਚ ਤਗਮੇ ਜਿੱਤਣ ਵਾਲੇ ਖਿਡਾਰੀਆਂ ਤੇ ਕੋਚਾਂ ਦਾ ਸਨਮਾਨ
Ad Position 24