12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਪ੍ਰਧਾਨ ਮੰਤਰੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਕਰਕੇ ਬੰਗਾਲ 'ਚ ਭਾਜਪਾ ਦੀ ਇਤਿਹਾਸਕ ਜਿੱਤ-ਖੁਰਾਣਾ

Ad Position 21
No active advertisement
ਅਜੀਤ ਡੈਸਕ 06-05-2026

ਅੱਡਾ ਸਰਾਂ, 5 ਮਈ (ਹਰਜਿੰਦਰ ਸਿੰਘ ਮਸੀਤੀ)-ਅੱਡਾ ਸਰਾਂ ਵਿਖੇ ਪੱਛਮੀ ਬੰਗਾਲ 'ਚ ਭਾਜਪਾ ਦੀ ਇਤਿਹਾਸਕ ਜਿੱਤ ਦੀ ਖ਼ੁਸ਼ੀ 'ਚ ਭਾਜਪਾ ਯੂਥ ਆਗੂ ਪੰਡਿਤ ਕੁਲਵੀਰ ਭਾਗੀਆਂ ਦੀ ਅਗਵਾਈ 'ਚ ਜਵਾਹਰ ਲਾਲ ਖੁਰਾਣਾ ਚੇਅਰਮੈਨ ਸਾਬਕਾ ਜ਼ਿਲ੍ਹਾ ਯੋਜਨਾ ਬੋਰਡ ਤੇ ਸੀਨੀਅਰ ਭਾਜਪਾ ਆਗੂ ਜੁਗਲ ਕਿਸ਼ੋਰ ਭਾਗੀਆਂ ਵਲੋਂ ਲੱਡੂ ਵੰਡੇ ਗਏ | ਇਸ ਮੌਕੇ ਜਵਾਹਰ ਲਾਲ ਖੁਰਾਣਾ ਨੇ ਕਿਹਾ ਕਿ ਇਹ ਜਿੱਤ ਲੋਕਾਂ ਦੇ ਭਰੋਸੇ ਤੇ ਪਾਰਟੀ ਦੀਆਂ ਨੀਤੀਆਂ 'ਤੇ ਮੋਹਰ ਲੱਗੀ ਹੈ | ਉਨ੍ਹਾਂ ਕਿਹਾ ਭਾਜਪਾ ਦੇਸ ਦੇ ਹਰ ਕੋਨੇ 'ਚ ਆਪਣੀ ਪਕੜ ਮਜ਼ਬੂਤ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ 'ਚ ਹੋਰ ਵੀ ਵੱਡੀਆਂ ਕਾਮਯਾਬੀਆਂ ਹਾਸਿਲ ਹੋਣਗੀਆਂ | ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਜੁਗਲ ਕਿਸ਼ੋਰ ਭਾਗੀਆ ਨੇ ਜਿੱਤ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਪਾਰਟੀ ਵਰਕਰਾਂ ਦੀ ਮਿਹਨਤ ਤੇ ਸੁਚੱਜੀ ਲੀਡਰਸ਼ਿਪ ਦੇ ਕਾਰਨ ਹੀ ਸੰਭਵ ਹੋਈ ਹੈ | ਉਨ੍ਹਾਂ ਕਿਹਾ ਲੋਕ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰ ਦੇ ਕੰਮਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਲੋਕਾ ਨੇ ਮੋਦੀ ਦੀਆਂ ਲੋਕ ਪੱਖੀ ਨੀਤੀਆਂ 'ਤੇ ਭਰੋਸਾ ਕੀਤਾ ਹੈ | ਇਸ ਮੌਕੇ ਬਲਵੀਰ ਕੁਮਾਰ, ਪ੍ਰਭਦੀਪ, ਅਮਰੀਕ ਸਿੰਘ, ਸਰਪੰਚ ਹਰਜਿੰਦਰ ਸਿੰਘ, ਰਾਜ ਕੁਮਾਰ, ਮੱਖਣ, ਮਹਿੰਦਰ ਸਿੰਘ ਬਿੱਲਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐਚ. ਪੀ. ਵੀ. ਟੀਕਾ ਬਿਲਕੁਲ ਸੁਰੱਖਿਅਤ ਤੇ ਪ੍ਰਭਾਵਸ਼ਾਲੀ-ਡਾ. ਰਾਏ ਅਗਲੀ ਖ਼ਬਰ ਭਾਜਪਾ ਵਲੋਂ ਭੂਸ਼ਣ ਆਨੰਦ ਜੰਡਿਆਲਾ ਗੁਰੂ ਸ਼ਹਿਰੀ ਦੇ ਮੰਡਲ ਪ੍ਰਧਾਨ ਨਿਯੁਕਤ <br/>
Ad Position 24