12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਐਚ. ਪੀ. ਵੀ. ਟੀਕਾ ਬਿਲਕੁਲ ਸੁਰੱਖਿਅਤ ਤੇ ਪ੍ਰਭਾਵਸ਼ਾਲੀ-ਡਾ. ਰਾਏ

Ad Position 21
No active advertisement
ਅਜੀਤ ਡੈਸਕ 06-05-2026
ਹੁਸ਼ਿਆਰਪੁਰ, 5 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕਮਿਊਨਿਟੀ ਹੈਲਥ ਸੈਂਟਰ ਬਲਾਕ ਹਾਰਟਾ-ਬੱਡਲਾ ਵਲੋਂ ਐਚ. ਪੀ. ਵੀ. ਟੀਕਾਕਰਨ ਮੁਹਿੰਮ ਨੂੰ ਵੀ ਵੱਡੇ ਪੱਧਰ 'ਤੇ ਅੱਗੇ ਵਧਾਇਆ ਜਾ ਰਿਹਾ ਹੈ | ਇਸ ਸੰਬੰਧੀ ਬੱਚਿਆਂ ਦੇ ਮਾਹਿਰ ਡਾਕਟਰ ਕੁਲਵੰਤ ਰਾਏ ਨੇ ਦੱਸਿਆ ਕਿ ਸਿਵਲ ਸਰਜਨ ਡਾ. ਮਨਦੀਪ ਕਮਲ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਪ੍ਰੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਸਿਹਤ ਕੇਂਦਰਾਂ ਤੇ ਸਕੂਲਾਂ 'ਚ ਐਚ. ਪੀ. ਵੀ. ਟੀਕਾਕਰਨ ਮੁਹਿੰਮ ਨੂੰ ਲਾਗੂ ਕੀਤਾ ਜਾ ਰਿਹਾ ਹੈ | ਇਸ ਮੁਹਿੰਮ ਦਾ ਮੁੱਖ ਉਦੇਸ਼ 14 ਤੋਂ 15 ਸਾਲ ਦੀਆਂ ਲੜਕੀਆਂ ਨੂੰ ਐਚ. ਪੀ. ਵੀ. ਟੀਕੇ ਲਗਾ ਕੇ ਭਵਿੱਖ 'ਚ ਸਰਵਾਈਕਲ ਕੈਂਸਰ ਤੋਂ ਸੁਰੱਖਿਆ ਪ੍ਰਦਾਨ ਕਰਨਾ ਹੈ | ਉਨ੍ਹਾਂ ਦੱਸਿਆ ਕਿ ਐਚ. ਪੀ. ਵੀ. ਇਕ ਵਾਇਰਸ ਹੈ ਜੋ ਮੁੱਖ ਤੌਰ 'ਤੇ ਸਰਵਾਈਕਲ ਕੈਂਸਰ (ਗਰਭਾਸ਼ਯ ਮੂੰਹ ਦਾ ਕੈਂਸਰ) ਦਾ ਕਾਰਨ ਬਣਦਾ ਹੈ, ਜੋ ਮਹਿਲਾਵਾਂ 'ਚ ਸਭ ਤੋਂ ਆਮ ਤੇ ਖ਼ਤਰਨਾਕ ਕੈਂਸਰਾਂ 'ਚੋਂ ਇਕ ਹੈ | ਉਨ੍ਹਾਂ ਦੱਸਿਆ ਕਿ ਐਚ. ਪੀ. ਵੀ. ਨਾਲ ਸੰਬੰਧਿਤ ਸਰਵਾਈਕਲ ਕੈਂਸਰ ਭਾਰਤ 'ਚ ਹਰ ਸਾਲ ਅੰਦਾਜ਼ਨ 74000 ਤੋਂ ਲਗਪਗ 80000 ਮੌਤਾਂ ਦਾ ਕਾਰਨ ਬਣਦਾ ਹੈ | ਐਚ. ਪੀ. ਵੀ. ਵੈਕਸੀਨ 14 ਤੋਂ 15 ਸਾਲ ਦੀਆਂ ਲੜਕੀਆਂ ਲਈ ਬਹੁਤ ਹੀ ਮਹੱਤਵਪੂਰਨ ਹੈ, ਜੋ ਸਰਵਾਈਕਲ ਕੈਂਸਰ ਤੋਂ ਬਚਾਅ 'ਚ ਅਹਿਮ ਭੂਮਿਕਾ ਨਿਭਾਉਂਦੀ ਹੈ | ਉਨ੍ਹਾਂ ਕਿਹਾ ਕਿ ਐਚ. ਪੀ. ਵੀ. ਦਾ ਟੀਕਾ ਬਿਲਕੁਲ ਸੁਰੱਖਿਅਤ ਤੇ ਪ੍ਰਭਾਵਸ਼ਾਲੀ ਹੈ ਅਤੇ ਇਸ ਨਾਲ ਕੋਈ ਨੁਕਸਾਨ ਨਹੀਂ ਹੁੰਦਾ |
Ad Position 22
No active advertisement
ਪਿਛਲੀ ਖ਼ਬਰ ਪਿਸਤੌਲ ਤੇ ਤਿੰਨ ਜ਼ਿੰਦਾ ਕਾਰਤੂਸ ਸਮੇਤ 1 ਕਾਬੂ ਅਗਲੀ ਖ਼ਬਰ ਪ੍ਰਧਾਨ ਮੰਤਰੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਕਰਕੇ ਬੰਗਾਲ 'ਚ ਭਾਜਪਾ ਦੀ ਇਤਿਹਾਸਕ ਜਿੱਤ-ਖੁਰਾਣਾ
Ad Position 24