ਹੁਸ਼ਿਆਰਪੁਰ, 5 ਮਈ (ਬਲਜਿੰਦਰਪਾਲ ਸਿੰਘ)-ਥਾਣਾ ਬੁੱਲੋ੍ਹਵਾਲ ਪੁਲਿਸ ਨੇ ਇਲਾਕੇ 'ਚ ਗਸ਼ਤ ਦੌਰਾਨ ਇਕ ਕਾਰ ਨੂੰ ਰੋਕ ਕੇ ਕੀਤੀ ਤਲਾਸ਼ੀ ਦੌਰਾਨ 32 ਬੋਰ ਦਾ ਪਿਸਤੌਲ ਤੇ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ | ਪੁਲਿਸ ਨੇ ਦੱਸਿਆ ਕਿ ਕਥਿਤ ਦੋਸ਼ੀ ਅਮਨਜੀਤ ਸਿੰਘ ਉਰਫ਼ ਬੀਰੂ ਵਾਸੀ ਭੱਠੇ ਨੂੰ ਗਿ੍ਫ਼ਤਾਰ ਕਰਕੇ ਉਸ ਦੀ ਕਾਰ ਨੂੰ ਵੀ ਕਬਜ਼ੇ 'ਚ ਲੈ ਲਿਆ ਹੈ | ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |