12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਵਲੋਂ ਸਰਕਾਰੀ ਹਸਪਤਾਲ ਟਾਂਡਾ ਦਾ ਅਚਨਚੇਤ ਦੌਰਾ

Ad Position 21
No active advertisement
ਅਜੀਤ ਡੈਸਕ 06-05-2026

ਟਾਂਡਾ ਉੜਮੁੜ, 5 ਮਈ (ਦੀਪਕ ਬਹਿਲ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਨੇ ਸਰਕਾਰੀ ਹਸਪਤਾਲ ਟਾਂਡਾ ਦਾ ਅੱਜ ਅਚਨਚੇਤ ਦੌਰਾ ਕੀਤਾ | ਇਸ ਮੌਕੇ ਐਸ. ਐਮ. ਓ. ਟਾਂਡਾ ਡਾ. ਕਰਨ ਸੈਣੀ ਸਮੇਤ ਸਮੁੱਚੇ ਸਟਾਫ਼ ਮੈਂਬਰਾਂ ਨੇ ਪਹਿਲੀ ਵਾਰ ਸਰਕਾਰੀ ਸਰਕਾਰੀ ਹਸਪਤਾਲ ਟਾਂਡਾ ਪਹੁੰਚਣ 'ਤੇ ਉਨ੍ਹਾਂ ਦਾ ਸਵਾਗਤ ਕੀਤਾ | ਇਸ ਮੌਕੇ ਡਾ. ਮਨਦੀਪ ਕਮਲ ਨੇ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਿਹਤ ਸੇਵਾਵਾਂ ਸੰਬੰਧੀ ਜਾਂਚ ਕੀਤੀ | ਇਸ ਮੌਕੇ ਉਨ੍ਹਾਂ ਨੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕਰਨ ਸੈਣੀ ਸਮੇਤ ਸਮੁੱਚੇ ਸਟਾਫ਼ ਮੈਂਬਰਾਂ ਨੂੰ ਸਰਕਾਰੀ ਹਸਪਤਾਲ ਵਿਚ ਇਲਾਜ ਵਾਸਤੇ ਆਉਣ ਵਾਲੇ ਮਰੀਜ਼ਾਂ ਨਾਲ ਚੰਗਾ ਵਿਵਹਾਰ ਕਰਨ ਦੀਆਂ ਹਦਾਇਤਾਂ ਕਰਨ ਦੇ ਨਾਲ-ਨਾਲ ਸਹੀ ਤਰੀਕੇ ਨਾਲ ਇਲਾਜ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਉਨ੍ਹਾਂ ਸਰਕਾਰੀ ਹਸਪਤਾਲ 'ਚ ਇਲਾਜ ਵਾਸਤੇ ਆਏ ਮਰੀਜ਼ਾਂ ਨਾਲ ਮੁਲਾਕਾਤ ਕਰਦੇ ਹੋਏ ਉਨ੍ਹਾਂ ਦਾ ਹਾਲ ਚਾਲ ਜਾਣਿਆ ਤੇ ਹਸਪਤਾਲ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਦਿੱਤੀ | ਇਸ ਮੌਕੇ ਡਾ. ਕਰਤਾਰ ਸਿੰਘ, ਡਾ. ਬਲਜੀਤ ਕੌਰ, ਡਾ. ਹਰਪ੍ਰੀਤ ਸਿੰਘ, ਡਾ. ਰਾਜਵੰਤ ਕੌਰ, ਬੀ. ਈ. ਈ ਅਵਤਾਰ ਸਿੰਘ, ਹੈਲਥ ਇੰਸਪੈਕਟਰ ਗੁਰਜੀਤ ਸਿੰਘ, ਹੈਲਥ ਇੰਸਪੈਕਟਰ ਕੁਲਬੀਰ ਸਿੰਘ, ਹੈਲਥ ਇੰਸਪੈਕਟਰ ਜਤਿੰਦਰ ਸਿੰਘ, ਅਮਰੀਕ ਸਿੰਘ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਨੇ ਨਿਗਮ ਚੋਣਾਂ ਲਈ ਵੋਟਾਂ ਬਣਾਉਣ ਤੇ ਵਾਰਡ ਦੇ ਰਾਖਵੇਂਕਰਨ ਖ਼ਿਲਾਫ਼ ਏ. ਡੀ. ਸੀ. ਨੂੰ ੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਪਿਸਤੌਲ ਤੇ ਤਿੰਨ ਜ਼ਿੰਦਾ ਕਾਰਤੂਸ ਸਮੇਤ 1 ਕਾਬੂ
Ad Position 24