12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਭਾਜਪਾ ਨੇ ਨਿਗਮ ਚੋਣਾਂ ਲਈ ਵੋਟਾਂ ਬਣਾਉਣ ਤੇ ਵਾਰਡ ਦੇ ਰਾਖਵੇਂਕਰਨ ਖ਼ਿਲਾਫ਼ ਏ. ਡੀ. ਸੀ. ਨੂੰ ੰ ਦਿੱਤਾ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 06-05-2026

ਹੁਸ਼ਿਆਰਪੁਰ, 5 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਭਾਜਪਾ ਦੇ ਅਹੁਦੇਦਾਰਾਂ ਦੇ ਵਫ਼ਦ ਵਲੋਂ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਆਗੂ ਤੀਕਸ਼ਣ ਸੂਦ ਦੀ ਅਗਵਾਈ 'ਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਨੂੰ ਮੰਗ-ਪੱਤਰ ਦਿੱਤਾ | ਇਸ ਮੌਕੇ ਸੂਦ ਨੇ ਮੰਗ ਕੀਤੀ ਕਿ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੋਟਾਂ ਨਿਯਮਾਂ ਅਨੁਸਾਰ ਪਹਿਲਾਂ ਦੀ ਤਰ੍ਹਾਂ ਆਮ ਲੋਕਾਂ ਨੂੰ ਆਪਣੀ ਵੋਟ ਚੈੱਕ ਕਰਕੇ ਉਸ 'ਤੇ ਇਤਰਾਜ਼ ਦੇਣ ਲਈ 5 ਦਿਨ ਦਾ ਸਮੇਂ ਦਿੱਤਾ ਜਾਵੇ ਅਤੇ ਇਹ ਵੀ ਦੱਸਿਆ ਜਾਵੇ ਕਿ ਕੀ ਨਵੇਂ ਸਿਰੇ੍ਹ ਤੋਂ ਵੋਟਾਂ 31-12-2025 ਦੇ ਨੋਟੀਫ਼ਿਕੇਸ਼ਨ ਅਨੁਸਾਰ ਹੀ ਬਣਾਈਆਂ ਗਈਆਂ ਹਨ? ਉਨ੍ਹਾਂ ਕਿਹਾ ਕਿ ਬੀ.ਐਲ.ਓ. ਨੂੰ ਲਿਖਤੀ ਰੂਪ 'ਚ ਨੋਟੀਫ਼ਿਕੇਸ਼ਨ ਅਨੁਸਾਰ ਸਹੀ ਵੋਟ ਬਣਾਉਣ ਲਈ ਜਵਾਬਦੇਹ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਵਾਰਡ ਨੰ: 35 ਨੂੰ ਮਨਮਰਜ਼ੀ ਨਾਲ ਪੱਛੜੀਆਂ ਸ਼੍ਰੇਣੀਆਂ ਲਈ ਰਾਖਵਾਂ ਕਰ ਦਿੱਤਾ ਗਿਆ ਹੈ, ਜਿਸ 'ਚ ਕਿਸੇ ਨੂੰ ਵੀ ਇਤਰਾਜ਼ ਦੇਣ ਦਾ ਸਮਾਂ ਨਹੀਂ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਵਾਰਡ ਨੰ: 35 ਦੇ ਰਾਖਵੇਂਕਰਨ ਸੰਬੰਧੀ ਵੀ ਇਤਰਾਜ਼ ਦੇਣ ਮੌਕੇ ਦੇ ਕੇ ਇਸ 'ਚ ਬਦਲਾਅ ਕੀਤਾ ਜਾਵੇ | ਇਸ ਮੌਕੇ ਸਾਬਕਾ ਮੇਅਰ ਸ਼ਿਵ ਸੂਦ, ਕੌਂਸਲਰ ਸੁਰਿੰਦਰ ਪਾਲ ਭੱਟੀ, ਨਰਿੰਦਰ ਕੌਰ, ਸੁਨੀਤਾ ਦੇਵੀ, ਭਾਜਪਾ ਦੇ ਜ਼ਿਲ੍ਹਾ ਸਕੱਤਰ ਅਸ਼ੋਕ ਕੁਮਾਰ, ਅਸ਼ਵਨੀ ਗੈਂਦ, ਸੰਜੂ ਅਰੋੜਾ, ਯਸ਼ਪਾਲ ਸ਼ਰਮਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਚੋਰੀ ਦੇ ਸਾਮਾਨ ਸਮੇਤ ਸਕਿਉਰਿਟੀ ਗਾਰਡ ਕਾਬੂ ਅਗਲੀ ਖ਼ਬਰ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਵਲੋਂ ਸਰਕਾਰੀ ਹਸਪਤਾਲ ਟਾਂਡਾ ਦਾ ਅਚਨਚੇਤ ਦੌਰਾ
Ad Position 24