12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਨਰਸਿੰਗ ਕਾਲਜ ਕੰਧਾਲਾ ਜੱਟਾਂ ਦਾ ਨਤੀਜਾ 100 ਫ਼ੀਸਦੀ ਰਿਹਾ

Ad Position 21
No active advertisement
ਅਜੀਤ ਡੈਸਕ 06-05-2026
ਅੱਡਾ ਸਰਾਂ, 5 ਮਈ (ਹਰਜਿੰਦਰ ਸਿੰਘ ਮਸੀਤੀ)-ਪ੍ਰਬੰਧਕ ਕਮੇਟੀ ਪਬਲਿਕ ਖ਼ਾਲਸਾ ਕਾਲਜ ਫ਼ਾਰ ਵਿਮੈਨ ਕੰਧਾਲਾ ਜੱਟਾਂ ਅਧੀਨ ਚਲਦੇ ਵਿੱਦਿਅਕ ਅਦਾਰੇ ਕਾਲਜ ਆਫ਼ ਨਰਸਿੰਗ ਅੱਡਾ ਸਰਾਂ ਦਾ ਪੋਸਟ ਬੇਸਿਕ ਨਰਸਿੰਗ ਭਾਗ ਦੂਜੇ ਦਾ ਨਤੀਜਾ 100 ਫ਼ੀਸਦੀ ਰਿਹਾ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਲਵਦੀਪ ਕੌਰ ਵੜੈਚ ਤੇ ਵਾਈਸ ਪਿ੍ੰਸੀਪਲ ਲਵਦੀਪ ਕੌਰ ਤਲਵਾੜ ਨੇ ਦੱਸਿਆ ਕਿ ਨਤੀਜੇ ਦੌਰਾਨ ਸ਼ਹਿਨਾਜ਼ ਨੇ 72.89 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ 'ਚੋਂ ਪਹਿਲਾ ਅਤੇ ਕਮਲਪ੍ਰੀਤ ਕੌਰ ਨੇ 69.15 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਤੇ ਕਮਲਜੀਤ ਕੌਰ ਨੇ 68.31 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਸ਼ਾਨਦਾਰ ਨਤੀਜੇ ਲਈ ਕਮੇਟੀ ਪ੍ਰਧਾਨ ਪਰਮਿੰਦਰ ਸਿੰਘ, ਸੈਕਟਰੀ ਬਿਕਰਮਜੀਤ ਸਿੰਘ ਲਾਲੀ, ਅਵਤਾਰ ਸਿੰਘ, ਹਰਭਜਨ ਸਿੰਘ ਢਿੱਲੋਂ, ਗੁਰਮੇਲ ਸਿੰਘ ਸੀਕਰੀ, ਤਰਸੇਮ ਸਿੰਘ ਚੌਟਾਲਾ, ਗੁਰਕਮਲ ਸਿੰਘ ਸੋਢੀ, ਸਤਨਾਮ ਸਿੰਘ ਢਿੱਲੋਂ, ਮਨਜੀਤ ਸਿੰਘ ਕੰਧਾਲਾ ਜੱਟਾਂ, ਡਾ. ਦਵਿੰਦਰ ਕੌਸ਼ਲ ਤੇ ਹੋਰ ਅਹੁਦੇਦਾਰਾਂ ਤੇ ਮੈਂਬਰਾਂ ਨੇ ਮਿਹਨਤੀ ਸਟਾਫ਼ ਤੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਨੇ ਬੱਚਿਆਂ ਦੀ ਟੀ. ਬੀ. ਸੰਬੰਧੀ ਟ੍ਰੇਨਿੰਗ ਵਰਕਸ਼ਾਪ ਲਗਾਈ ਅਗਲੀ ਖ਼ਬਰ ਫਾਇਰ ਸੇਫ਼ਟੀ ਪੋ੍ਰਟੋਕਾਲ ਦੀ ਪਾਲਣਾ ਯਕੀਨੀ ਬਣਾਈ ਜਾਵੇ-ਡਾ. ਸੁਦੇਸ਼ ਰਾਜਨ
Ad Position 24