12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਵਿਧਾਇਕ ਜਸਵੀਰ ਸਿੰਘ ਰਾਜਾ ਵਲੋਂ ਪਿੰਡ ਜੌਹਲ ਵਿਖੇ ਖੇਡ ਮੈਦਾਨ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 06-05-2026
ਟਾਂਡਾ ਉੜਮੁੜ, 5 ਮਈ (ਕੁਲਬੀਰ ਸਿੰਘ ਗੁਰਾਇਆ)- ਪਿੰਡ ਜੌਹਲ ਵਿਚ ਅੱਜ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਨਵੇਂ ਬਣੇ ਖੇਡ ਮੈਦਾਨ ਦਾ ਉਦਘਾਟਨ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਵਲੋਂ ਕੀਤਾ ਗਿਆ | ਇਸ ਮੌਕੇ ਪਿੰਡ ਵਾਸੀਆਂ ਅਤੇ ਨੌਜਵਾਨਾਂ ਵਿਚ ਖ਼ਾਸਾ ਉਤਸ਼ਾਹ ਵੇਖਣ ਨੂੰ ਮਿਲਿਆ | ਇਸ ਮੌਕੇ ਵਿਧਾਇਕ ਰਾਜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਦੀ ਸਹੂਲਤ ਪਿੰਡ ਪੱਧਰ 'ਤੇ ਮੁਹੱਈਆ ਕਰਵਾਉਣ ਨਾਲ ਨੌਜਵਾਨ ਆਪਣੀ ਕਾਬਲੀਅਤ ਨੂੰ ਨਿਖਾਰ ਸਕਦੇ ਹਨ ਅਤੇ ਰਾਜ ਤੇ ਦੇਸ਼ ਦਾ ਨਾਂਅ ਰੌਸ਼ਨ ਕਰ ਸਕਦੇ ਹਨ | ਉਨ੍ਹਾਂ ਹੋਰ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਹਨ ਸਾਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਹਿੱਸਾ ਲੈਣਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਵੰਡੀਆਂ | ਉਨ੍ਹਾਂ ਇਹ ਵੀ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਹੋਰ ਵੀ ਵਿਕਾਸ ਕਾਰਜ ਜਾਰੀ ਰਹਿਣਗੇ | ਇਸ ਮੌਕੇ ਪਿੰਡ ਵਾਸੀਆਂ ਵਲੋਂ ਵਿਧਾਇਕ ਦਾ ਧੰਨਵਾਦ ਕੀਤਾ | ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਓ ਦੇਵੀ ਸ਼ਰਨ, ਬੀ.ਡੀ.ਪੀ.ਓ. ਦਿਲਪ੍ਰੀਤ ਸਿੰਘ, ਗਗਨਪ੍ਰੀਤ ਸਿੰਘ ਮੋਹਾ, ਸਰਪੰਚ ਪਰਮਜੀਤ ਸਿੰਘ ਜੌਹਲ, ਲਵਪ੍ਰੀਤ ਸਿੰਘ, ਸੁਖਵਿੰਦਰਜੀਤ ਸਿੰਘ ਝਾਵਰ, ਸੁਰਜੀਤ ਸਿੰਘ, ਗੁਰਮੇਲ ਸਿੰਘ, ਹਰਚਰਨ ਸਿੰਘ, ਹਰਕੀਰਤ ਸਿੰਘ ਜੌਹਲ, ਸੁਖਜਿੰਦਰ ਸਿੰਘ, ਗੁਰਵਿੰਦਰ ਸਿੰਘ, ਜਸਕਰਨ ਸਿੰਘ, ਹਰਜੋਤ ਸਿੰਘ 'ਆਪ' ਤੋਂ ਇਲਾਵਾ ਹੋਰ ਵੀ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਸੂਹਾ ਬਲਾਕ ਸੰਮਤੀ ਦੀ ਪਹਿਲੀ ਮੀਟਿੰਗ, ਨਵੀਂ ਮਾਰਕੀਟ ਬਣਾਉਣ ਦਾ ਐਲਾਨ ਅਗਲੀ ਖ਼ਬਰ ਅਨੀਤਾ ਨਵ ਵਸ਼ਿਸ਼ਟ ਦਾ ਪਲੇਠਾ ਕਾਵਿ ਸੰਗ੍ਰਹਿ 'ਕਦੇ ਜਾਪੇ' ਲੋਕ ਅਰਪਣ
Ad Position 24