12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਸ਼੍ਰੋਮਣੀ ਅਕਾਲੀ ਦਲ ਨੇ ਮਿਹਨਤੀ ਵਰਕਰਾਂ ਨੂੰ ਹਮੇਸ਼ਾ ਮਾਣ ਦਿੱਤਾ - ਲੱਖੀ ਗਿਲਜੀਆਂ

Ad Position 21
No active advertisement
ਅਜੀਤ ਡੈਸਕ 06-05-2026
ਟਾਂਡਾ ਉੜਮੁੜ, 5 ਮਈ (ਕੁਲਬੀਰ ਸਿੰਘ ਗੁਰਾਇਆ, ਭਗਵਾਨ ਸੈਣੀ)- ਸ਼੍ਰੋਮਣੀ ਅਕਾਲੀ ਦਲ ਨੇ ਵਫਾਦਾਰ ਅਤੇ ਮਿਹਨਤੀ ਵਰਕਰਾਂ ਨੂੰ ਹਮੇਸ਼ਾ ਮਾਣ ਅਤੇ ਸਤਿਕਾਰ ਦਿੱਤਾ ਹੈ ਅਤੇ ਹਮੇਸ਼ਾ ਹੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਮੇਂ ਸਮੇਂ ਸਿਰ ਮਿਹਨਤੀ ਵਰਕਰਾਂ ਨੂੰ ਸਨਮਾਨ ਦਿੱਤਾ ਗਿਆ ਹੈ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਜਿਨਾਂ ਦੀ ਅਗਵਾਈ ਹੇਠ ਅਕਾਲੀ ਦਲ ਪੂਰੀ ਤਰ੍ਹਾਂ ਮਜਬੂਤ ਹੈ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੂੰ ਦਿਨੋ ਦਿਨ ਹੋਰ ਮਜਬੂਤ ਕਰਨ ਲਈ ਪਿੰਡ-ਪਿੰਡ ਜਾ ਕੇ ਅਕਾਲੀ ਵਰਕਰਾਂ ਦੇ ਨਾਲ ਰਾਬਤਾ ਕੀਤਾ ਜਾਵੇਗਾ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਸ ਲਖਵਿੰਦਰ ਸਿੰਘ ਲੱਖੀ ਨੇ ਆਪਣੇ ਟਾਂਡਾ ਸਥਿਤ ਦਫਤਰ ਵਿਖੇ ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ ਸਰਕਲ ਦੇ ਪ੍ਰਧਾਨ ਰਵਿੰਦਰ ਸਿੰਘ ਨਿੱਕਾ ਦਾ ਸਨਮਾਨ ਕਾਰਨ ਉਪਰੰਤ ਗੱਲਬਾਤ ਕਰਨ ਸਮੇਂ ਕੀਤਾ | ਇਸ ਮੌਕੇ ਲੱਖੀ ਨੇ ਕਿਹਾ ਕਿ ਸ ਸੁਖਬੀਰ ਸਿੰਘ ਬਾਦਲ ਹੀ ਇੱਕੋ ਇੱਕ ਅਜਿਹੇ ਆਗੂ ਹਨ ਜਿਹੜੇ ਸ਼੍ਰੋਮਣੀ ਅਕਾਲੀ ਦਲ ਨੂੰ ਬੁਲੰਦੀਆਂ 'ਤੇ ਪਹੁੰਚਾ ਸਕਦੇ ਹਨ | ਪੰਜਾਬ ਨੂੰ ਵਿਕਾਸ ਦੀਆਂ ਲੀਹਾਂ 'ਤੇ ਤੋਰ ਸਕਦੇ ਹਨ | ਇਸ ਮੌਕੇ 'ਤੇ ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਪੰਜਾਬ ਦੇ ਲੋਕਾਂ ਦਾ ਮੌਜੂਦਾ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ ਅਤੇ ਇਸ ਸਰਕਾਰ ਨੂੰ ਚਲਦਾ ਕਰਨ ਲਈ ਸੂਬੇ ਦੇ ਲੋਕ 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਦੀ ਉਡੀਕ ਬੇਸਬਰੀ ਨਾਲ ਕਰ ਰਹੇ ਹਨ | ਉਨ੍ਹਾਂ ਹੋਰ ਕਿਹਾ ਕਿ ਅੱਜ ਸੂਬੇ ਪੰਜਾਬ ਦੇ ਲੋਕ ਸੁਖਬੀਰ ਸਿੰਘ ਬਾਦਲ ਨਾਲ ਪੂਰੀ ਤਰ੍ਹਾਂ ਖੜੇ ਹਨ ਤੇ ਸੁਖਬੀਰ ਸਿੰਘ ਬਾਦਲ ਨੂੰ ਸੂਬੇ ਦੇ ਲੋਕ ਪੰਜਾਬ ਦਾ ਮੁੱਖ ਮੰਤਰੀ ਵੇਖਣਾ ਚਾਹੁੰਦੇ ਹਨ | ਇਸ ਮੌਕੇ 'ਤੇ ਉਨਾਂ ਨਾਲ ਜਸਵਿੰਦਰ ਸਿੰਘ, ਸਰਬਜੀਤ ਸਿੰਘ ਮੋਮੀ, ਪ੍ਰਕਾਸ਼ ਭਗਾਣੀਆ, ਪਰਮਿੰਦਰ ਸਿੰਘ, ਮਨਜੀਤ ਸਿੰਘ, ਗਗਨ ਸੈਣੀ, ਬਲਵਿੰਦਰ ਸਿੰਘ ਜੌਹਲ, ਸਾਬੀ ਰਾਜਪੁਰ ਤੋਂ ਇਲਾਵਾ ਹੋਰ ਅਕਾਲੀ ਵਰਕਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦਫ਼ਤਰ ਨੇੜੇ ਗੰਦਗੀ ਖ਼ਿਲਾਫ਼ ਭਾਜਪਾ ਵਲੋਂ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਦਸੂਹਾ ਬਲਾਕ ਸੰਮਤੀ ਦੀ ਪਹਿਲੀ ਮੀਟਿੰਗ, ਨਵੀਂ ਮਾਰਕੀਟ ਬਣਾਉਣ ਦਾ ਐਲਾਨ
Ad Position 24