ਹੁਸ਼ਿਆਰਪੁਰ, 5 ਮਈ (ਬਲਜਿੰਦਰਪਾਲ ਸਿੰਘ)-ਪਿੰਡ ਬਸੀ ਮਰੂਫ ਸਿਆਲਾ ਵਿਖੇ 15 ਸਾਲ ਬਾਅਦ ਸੜਕ ਬਣਨ 'ਤੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਪਿੰਡ ਵਾਸੀਆਂ ਨੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦਾ ਧੰਨਵਾਦ ਕੀਤਾ ਤੇ ਲੱਡੂ ਵੰਡੇ | ਇਸ ਮੌਕੇ ਹੋਈ ਇਕੱਤਰਤਾ ਦੌਰਾਨ ਸਰਪੰਚ ਅਮਨਦੀਪ ਸਿੰਘ ਸੱਜਣ ਨੇ ਦੱਸਿਆ ਕਿ ਪਿੰਡ ਦੀ ਸੜਕ ਬਹੁਤ ਖਸਤਾ ਹਾਲਤ ਸੀ ਅਤੇ ਇਲਾਕਾ ਵਾਸੀਆਂ ਤੇ ਰਾਹਗੀਰਾਂ ਨੂੰ ਇਸ ਰਸਤੇ ਤੋਂ ਲੰਘਣ 'ਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ | ਉਨ੍ਹਾਂ ਇਲਾਕਾ ਵਾਸੀਆਂ ਵਲੋਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਵਾਅਦੇ ਮੁਤਾਬਿਕ ਪਿੰਡ ਬਸੀ ਮਰੂਫ ਸਿਆਲਾ ਤੋਂ ਲੈ ਕੇ ਬਾਗਪੁਰ ਤੱਕ ਨਵੀਂ ਸੜਕ ਬਣਵਾ ਕੇ ਦਿੱਤੀ ਹੈ, ਜਿਸ ਨਾਲ ਲੋਕਾਂ ਨੂੰ ਬਹੁਤ ਸਹੂਲਤ ਮਿਲੇਗੀ |