ਹੁਸ਼ਿਆਰਪੁਰ, 5 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਾਬਕਾ ਸੰਸਦ ਮੈਂਬਰ ਤੇ ਭਾਜਪਾ ਆਗੂ ਅਵਿਨਾਸ਼ ਰਾਏ ਖੰਨਾ ਨੇ ਪੱਛਮੀ ਬੰਗਾਲ ਦੇ ਵਿਧਾਨ ਸਭਾ ਚੋਣਾਂ 'ਚ ਭਾਜਪਾ ਦੀ ਇਤਿਹਾਸਿਕ ਜਿੱਤ 'ਤੇ ਭਾਜਪਾ ਦੇ ਸਾਰੇ ਵਰਕਰਾਂ ਨੂੰ ਵਧਾਈ ਦਿੰਦੇ ਹੋਏ ਜਨਤਾ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਜ਼ਬੂਤ ਅਗਵਾਈ 'ਚ ਭਾਰਤ ਆਰਥਿਕ, ਸੁਰੱਖਿਆ, ਵਿਕਾਸ ਪੱਖੋਂ ਬਹੁਤ ਅੱਗੇ ਵੱਧ ਚੁੱਕਾ ਹੈ | ਉਨ੍ਹਾਂ ਦੀਆਂ ਕਲਿਆਣਕਾਰੀ ਨੀਤੀਆਂ ਦੇ ਚੱਲਦਿਆਂ ਦੇਸ਼ ਦੀ ਜਨਤਾ ਦਾ ਵਿਸ਼ਵਾਸ ਭਾਜਪਾ 'ਤੇ ਮਜ਼ਬੂਤ ਹੋਇਆ ਹੈ | ਜਨਤਾ ਦਾ ਵਿਸ਼ਵਾਸ ਹੀ ਸਭ ਤੋਂ ਵੱਡੀ ਉਪਲਬਧੀ ਹੈ ਜੋ ਕਿ ਪੱਛਮੀ ਬੰਗਾਲ 'ਚ ਭਾਜਪਾ ਨੇ ਹਾਸਿਲ ਕੀਤੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਆਉਣ ਵਾਲੇ ਸਮੇਂ 'ਚ ਪੱਛਮੀ ਬੰਗਾਲ 'ਚ ਵਿਕਾਸ, ਮਜ਼ਬੂਤ ਕਾਨੂੰਨ ਵਿਵਸਥਾ ਤੇ ਅਮਨ ਸ਼ਾਂਤੀ ਦੀ ਸਥਾਪਨਾ ਕਰੇਗੀ | ਉਨ੍ਹਾਂ ਕਿਹਾ ਕਿ ਬੰਗਾਲ ਤੋਂ ਬਾਅਦ ਹੁਣ ਪੰਜਾਬ ਦੀ ਬਾਰੀ ਹੈ | ਇਸ ਮੌਕੇ ਰਾਜੇਸ਼ ਨਾਕੜਾ, ਐੱਸ. ਪੀ. ਦੀਵਾਨ ਸਮੇਤ ਹੋਰਨਾਂ ਭਾਜਪਾ ਦੇ ਆਗੂਆਂ ਤੇ ਵਰਕਰਾਂ ਨੇ ਭਾਜਪਾ ਦੀ ਇਸ ਜਿੱਤ 'ਤੇ ਵਧਾਈ ਦਿੱਤੀ |