12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਸ਼ਾਰਟ ਸਰਕਟ ਕਾਰਨ ਲੱਗੀ ਅੱਗ ਕਰਕੇ ਲੱਖਾਂ ਦਾ ਸਾਮਾਨ ਸੜਿਆ

Ad Position 21
No active advertisement
ਅਜੀਤ ਡੈਸਕ 06-05-2026
ਟਾਂਡਾ ਉੜਮੁੜ, 5 ਮਈ (ਕੁਲਬੀਰ ਸਿੰਘ ਗੁਰਾਇਆ)-ਨਜ਼ਦੀਕੀ ਪਿੰਡ ਤਲਵੰਡੀ ਸੱਲਾਂ ਵਿਖੇ ਅੱਜ ਸਵੇਰੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਇਕ ਮੋਟਰਸਾਈਕਲ ਰਿਪੇਅਰ ਦੀ ਦੁਕਾਨ 'ਤੇ ਅੱਗ ਲੱਗ ਗਈ, ਜਿਸ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ | ਇਸ ਬਾਰੇ ਰਾਹੁਲ ਆਟੋ ਰਿਪੇਅਰ ਸਰੂਪ ਚੰਦ ਪੁੱਤਰ ਪੂਰਨ ਚੰਦ ਵਾਸੀ ਟਾਂਡਾ ਨੇ ਦੱਸਿਆ ਕਿ ਸਵੇਰੇ ਕਰੀਬ 9.30 ਵਜੇ ਦੁਕਾਨ ਵਿਚ ਅਚਾਨਕ ਹੀ ਸ਼ਾਰਟ ਸਰਕਟ ਹੋਇਆ ਅਤੇ ਦੇਖਦੇ ਹੀ ਦੇਖਦੇ ਅੱਗ ਦੇ ਭਾਂਬੜ ਮੱਚ ਗਏ | ਉਨ੍ਹਾਂ ਹੋਰ ਦੱਸਿਆ ਕਿ ਅਗਨੀ ਦੀ ਇਸ ਘਟਨਾ 'ਚ ਰਿਪੇਅਰ ਕਰਨ ਲਈ ਆਏ ਮੋਟਰਸਾਈਕਲ ਤੇ ਹੋਰ ਸਪੇਅਰ ਪਾਰਟ ਦਾ ਸਾਮਾਨ ਸੜਕੇ ਨਸ਼ਟ ਹੋ ਗਿਆ, ਜਿਸ ਕਾਰਨ ਉਸ ਦਾ ਕਰੀਬ 3 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ | ਇਸ ਮੌਕੇ 'ਤੇ ਪਹੁੰਚੀ ਫਾਇਰ ਬਿ੍ਗੇਡ ਦੀ ਟੀਮ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ |
Ad Position 22
No active advertisement
ਪਿਛਲੀ ਖ਼ਬਰ ਚਾਰ ਮਹੀਨਿਆਂ ਤੋਂ ਤਨਖਾਹ ਨਹੀਂ, ਬੀ. ਬੀ. ਐਮ. ਬੀ. ਡੀ. ਏ. ਵੀ. ਪਬਲਿਕ ਸਕੂਲ ਦੇ ਅਧਿਆਪਕ ਨਾਰਾਜ਼ ਅਗਲੀ ਖ਼ਬਰ ਟਰੈਕਟਰ ਨੂੰ ਬਚਾਉਂਦੇ ਹੋਏ ਕਰੈਸ਼ਰ ਰੇਤੇ ਨਾਲ ਲੱਦਿਆ ਟਰਾਲਾ ਪਲਟਿਆ
Ad Position 24