12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਪੰਜਾਬ ਦੀ ਮਜ਼ਬੂਤੀ ਲਈ ਪੰਥਕ ਧਿਰਾਂ ਨੂੰ ਇਕ ਮੰਚ 'ਤੇ ਇਕੱਠੇ ਹੋਣਾ ਸਮੇਂ ਦੀ ਲੋੜ-ਮੂਨਕ

Ad Position 21
No active advertisement
ਅਜੀਤ ਡੈਸਕ 06-05-2026
ਖੁੱਡਾ, 5 ਮਈ (ਸਰਬਜੀਤ ਸਿੰਘ)-ਪੰਜਾਬ ਦੀ ਖ਼ੁਸ਼ਹਾਲੀ, ਬਿਹਤਰੀ, ਤਰੱਕੀ ਤੇ ਪੰਥਕ ਰਵਾਇਤਾਂ ਨੂੰ ਮਜ਼ਬੂਤ ਕਰਨ ਲਈ ਪੰਥਕ ਧਿਰਾਂ ਨੂੰ ਇਕ ਮੰਚ 'ਤੇ ਇਕੱਠੇ ਹੋ ਕੇ ਪੰਜਾਬ ਦੀ ਖੇਤਰੀ ਪਾਰਟੀ ਨੂੰ ਕਾਮਯਾਬ ਕਰਨ ਦੀ ਲੋੜ ਹੈ | ਇਹ ਪ੍ਰਗਟਾਵਾ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹੁਸ਼ਿਆਰਪੁਰ ਸੁਖਵਿੰਦਰ ਸਿੰਘ ਮੂਨਕ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੀ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨਾ ਸਮੇਂ ਦੇ ਲੋੜ ਹੈ | ਇਸ ਲਈ ਸਾਰੀਆਂ ਪੰਥਕ ਧਿਰਾਂ ਨੂੰ ਤਿਆਗ ਦੀ ਭਾਵਨਾ ਕਰਕੇ ਪੰਜਾਬ ਦੇ ਭਵਿੱਖ ਨੂੰ ਬਚਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਤੇ ਅਕਾਲੀ ਦਲ ਵਾਰਿਸ ਪੰਜਾਬ ਦੀ ਲੀਡਰਸ਼ਿਪ ਵਲੋਂ ਜੋ ਸਮੇਂ ਦੀ ਨਜ਼ਾਕਤ ਨੂੰ ਦੇਖਦਿਆਂ ਅਗਾਂਹ ਵਧੂ ਫ਼ੈਸਲਾ ਲੈ ਕੇ ਇਕੱਠੇ ਚੱਲਣ ਲਈ ਕਮੇਟੀ ਬਣਾਈ ਹੈ ਉਸ ਨਾਲ ਪੰਜਾਬ ਦੇ ਸਿੱਖ ਭਾਈਚਾਰੇ ਦੇ ਲੋਕਾਂ ਵਿਚ ਤੇ ਵਿਦੇਸ਼ਾਂ ਦੇ ਸਿੱਖ ਭਾਈਚਾਰੇ ਦੇ ਲੋਕਾਂ ਵਿਚ ਭਾਰੀ ਖ਼ੁਸ਼ੀ ਤੇ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਮਜ਼ਬੂਤੀ ਤੇ ਬਿਹਤਰੀ ਲਈ ਜਲਦੀ ਹੀ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਦੀ ਅਗਵਾਈ 'ਚ ਨਵੀਂ ਜਥੇਬੰਦੀ ਬਣਾਈ ਜਾਵੇਗੀ | ਇਸ ਮੌਕੇ ਗ੍ਰੰਥੀ ਸਿੰਘ ਸਭਾ ਦੇ ਪ੍ਰਧਾਨ ਜਥੇਦਾਰ ਕਿਰਪਾਲ ਸਿੰਘ ਜਾਜਾ, ਕੈਸ਼ੀਅਰ ਜਥੇਦਾਰ ਜਸਵਿੰਦਰ ਸਿੰਘ ਸੋਨੂ ਟਾਂਡਾ, ਬਾਬਾ ਰਜਿੰਦਰ ਸਿੰਘ ਖੁੱਡਾ, ਜਥੇਦਾਰ ਮਲਕੀਤ ਸਿੰਘ ਮੂਨਕ ਖ਼ੁਰਦ, ਜਥੇਦਾਰ ਮੋਹਨਜੀਤ ਸਿੰਘ, ਭਾਈ ਸੁਖਵਿੰਦਰ ਸਿੰਘ ਬਾਗੀ, ਜਥੇਦਾਰ ਹਰਜੀਤ ਸਿੰਘ ਹਰਸੀ ਪਿੰਡ, ਸਤਵੰਤ ਸਿੰਘ ਜਾਜਾ, ਹੁਕਮ ਪ੍ਰੀਤ ਸਿੰਘ ਬਗੋਲਾ, ਗੁਰਪ੍ਰੀਤ ਸਿੰਘ ਕਾਕਾ ਮੂਨਕ ਕਲਾਂ, ਜਥੇਦਾਰ ਪਰਮਜੀਤ ਸਿੰਘ ਮਿੱਠੂ ਖੁਣਖੁਣ, ਰਵਿੰਦਰ ਸਿੰਘ ਮੋਮੀ, ਪਰਮਜੀਤ ਸਿੰਘ ਖਾਲਸਾ, ਨੰਬਰਦਾਰ ਹਜ਼ਾਰਾ ਸਿੰਘ ਬੋਲੇਵਾਲ, ਪੰਜ ਪਿ੍ਥੀ ਸਿੰਘ ਬੋਲੇਵਾਲ, ਮਨੀ ਸਿੰਘ ਕਲੋਆ, ਕੁਲਵੰਤ ਸਿੰਘ ਜੌਹਲ, ਦੀਪਾ ਚੌਹਾਨ ਢਡਿਆਲਾ, ਸੁਖਬੀਰ ਸਿੰਘ ਕਾਕਾ,ਤਨਵੀਰ ਸਿੰਘ ਤਨੂੰ, ਸੁਖਜਿੰਦਰ ਸਿੰਘ ਸਿੰਘਪੁਰਾ, ਭਾਈ ਜਸਬੀਰ ਸਿੰਘ ਕੁਰਾਲਾ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ 'ਚ ਭਾਜਪਾ ਨੂੰ ਵੱਡੀ ਮਜ਼ਬੂਤੀ <br/> ਅਗਲੀ ਖ਼ਬਰ ਪੰਜਾਬ ਸਰਕਾਰ ਤੇ ਸਹਿਕਾਰੀ ਸਭਾਵਾਂ ਅਧਿਕਾਰੀ ਕਿਸਾਨਾਂ ਦੇ ਵਧੇ ਹੋਏ ਹੱਦ ਕਰਜ਼ੇ ਤੁਰੰਤ ਜਾਰੀ ਕਰੇ-ਚੌਹਾਨ, ਗੁਰਾਇਆ
Ad Position 24