ਟਾਂਡਾ ਉੜਮੁੜ, 5 ਮਈ (ਕੁਲਬੀਰ ਸਿੰਘ ਗੁਰਾਇਆ)-ਬੀਤੀ ਰਾਤ ਚੋਰਾਂ ਨੇ ਸਰਕਾਰੀ ਹਾਈ ਸਕੂਲ ਮੂਨਕ ਕਲਾਂ ਵਿਖੇ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਚੋਰਾਂ ਵਲੋਂ ਸਕੂਲ 'ਚੋਂ ਮਿਡ-ਡੇ-ਮੀਲ ਦਾ ਸਾਮਾਨ ਚੋਰੀ ਕਰ ਲਿਆ | ਇਸ ਸੰਬੰਧੀ ਸਕੂਲ ਮੁੱਖ ਅਧਿਆਪਕ ਮਨੋਜ ਕੁਮਾਰ, ਸਕੂਲ ਇੰਚਾਰਜ ਮੈਡਮ ਰਾਜਵਿੰਦਰ ਕੌਰ, ਮਾਸਟਰ ਜਗਜੀਤ ਸਿੰਘ ਤੇ ਸਰਪੰਚ ਮਨਵੀਰ ਸਿੰਘ ਨੇ ਦੱਸਿਆ ਕਿ ਚੋਰਾਂ ਨੇ ਸਕੂਲ ਦੇ ਤਾਲੇ ਤੋੜ ਕੇ ਅੰਦਰ ਦਾਖਲ ਹੁੰਦੇ ਹੋਏ ਮਿਡ-ਡੇ-ਮੀਲ 'ਚ ਵਰਤਿਆ ਜਾਣ ਵਾਲਾ ਸਿਲੰਡਰ, ਚੌਲ, ਕਣਕ ਤੇ ਹੋਰ ਸਾਮਾਨ ਚੋਰੀ ਕਰ ਲਿਆ | ਚੋਰੀ ਦੀ ਇਹ ਵਾਰਦਾਤ ਸਕੂਲ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ 'ਚ ਵੀ ਕੈਦ ਹੋ ਗਈ ਹੋਈ ਹੈ | ਚੋਰੀ ਦੀ ਇਸ ਵਾਰਦਾਤ ਸੰਬੰਧੀ ਟਾਂਡਾ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਜਿਸ ਦੌਰਾਨ ਪੁਲਿਸ ਵਲੋਂ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਨੂੰ ਖੰਘਾਲਦੇ ਹੋਏ ਚੋਰਾਂ ਨੂੰ ਫੜਨ ਲਈ ਕਾਰਵਾਈ ਕੀਤੀ ਜਾ ਰਹੀ ਹੈ |