ਹਾਜੀਪੁਰ, 5 ਮਈ (ਪੁਨੀਤ ਭਾਰਦਵਾਜ)- ਕਾਂਗਰਸ ਪਾਰਟੀ ਨੇ ਆਗਾਮੀ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਆਪਣੀਆਂ ਤਿਆਰੀਆਂ ਨੂੰ ਤੇਜ਼ ਕਰਦੇ ਹੋਏ ਚੋਣ ਅਬਜ਼ਰਵਰਾਂ ਦੀ ਨਿਯੁਕਤੀ ਕਰ ਦਿੱਤੀ ਹੈ | ਕੈਪਟਨ ਸੰਦੀਪ ਸਿੰਘ ਸੰਧੂ ਜਰਨਲ ਸਕੱਤਰ (ਸੰਗਠਨ) ਇੰਚਾਰਜ ਵਲੋਂ ਜਾਰੀ ਸੂਚੀ ਅਨੁਸਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਮਨਜ਼ੂਰੀ ਨਾਲ ਚੋਣ ਅਬਜ਼ਰਵਰਾਂ ਦੀ ਨਿਯੁਕਤੀ ਕੀਤੀ ਗਈ ਹੈ | ਇਸ 'ਚ ਮੁਕੇਰੀਆਂ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਤੇ ਕਾਂਗਰਸ ਕਿਸਾਨ ਸੈੱਲ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਢਾਡੇਕਟਵਾਲ ਨੂੰ ਹਲਕਾ ਸ਼ਾਮਚੁਰਾਸੀ ਲਈ ਚੋਣ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ | ਢਾਡੇਕਟਵਾਲ ਦੀ ਨਿਯੁਕਤੀ ਨਾਲ ਕਾਂਗਰਸੀ ਆਗੂਆਂ, ਵਰਕਰਾਂ ਤੇ ਉਨ੍ਹਾਂ ਦੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸੁਮਿਤ ਡਡਵਾਲ, ਬਲਾਕ ਪ੍ਰਧਾਨ ਐੱਸ. ਸੀ. ਵਿਭਾਗ ਵਿਜੇ ਥਾਪਰ, ਜਰਨਲ ਸਕੱਤਰ ਕਿਸਾਨ ਸੈੱਲ ਪੰਜਾਬ ਸੁਮੇਸ਼ ਭਾਟੀਆ, ਜਰਨਲ ਸਕੱਤਰ ਕਿਸਾਨ ਸੈੱਲ ਪੰਜਾਬ ਹਿੰਮਤ ਸਿੰਘ ਦਿਓਲ, ਬਿਕਰਮਜੀਤ ਸਿੰਘ ਜੁਲਕਾ, ਰਵਿੰਦਰਜੀਤ ਸਿੰਘ ਮਾਣਹਾ, ਬਲਾਕ ਪ੍ਰਧਾਨ ਕਿਸਾਨ ਸੈੱਲ ਡਾ. ਸਤਿੰਦਰ ਸਿੰਘ ਖਿਜ਼ਰਪੁਰ, ਸ਼ਾਮ ਸਿੰਘ ਕੁੱਲੀਆਂ ਲੁਬਾਣਾ, ਗੁਰਦਾਸ ਰਾਮ ਕੁੱਲੀਆਂ ਲੁਬਾਣਾ, ਸਰਪੰਚ ਪ੍ਰੀਤਮ ਸਿੰਘ ਬੇਲਾ ਸਰਿਆਣਾ, ਸਾਬਕਾ ਸਰਪੰਚ ਜਟਮਲ ਸਿੰਘ, ਯਾਕੂਬ ਮਸੀਹ, ਦੇਸ ਰਾਜ ਕਰਾੜੀ, ਬਿਕਰਮਜੀਤ ਸਿੰਘ ਸੇਖਾਂ ਮੱਤਾ, ਪਿ੍ੰਸ ਹਾਜੀਪੁਰ, ਸੂਬਾ ਜਨਰਲ ਸਕੱਤਰ ਯੂਥ ਕਾਂਗਰਸ ਪਰਮਵੀਰ ਸਿੰਘ ਢਾਡੇਕਟਵਾਲ, ਭੁਪਿੰਦਰ ਸਿੰਘ ਪੁਰਾਣਾ ਭੰਗਾਲਾ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਅਮਰਜੀਤ ਸਿੰਘ ਢਾਡੇਕਟਵਾਲ ਦੀ ਨਿਯੁਕਤੀ ਦਾ ਤਹਿ ਦਿਲੋਂ ਸਵਾਗਤ ਕੀਤਾ | ਇਸ ਮੌਕੇ ਅਮਰਜੀਤ ਸਿੰਘ ਢਾਡੇਕਟਵਾਲ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਤੇ ਮਿਹਨਤ ਨਾਲ ਨਿਭਾਉਣਗੇ | ਢਾਡੇਕਟਵਾਲ ਨੇ ਵਿਸ਼ਵਾਸ ਪ੍ਰਗਟਾਇਆ ਕਿ ਕਾਂਗਰਸ ਪਾਰਟੀ ਆਉਣ ਵਾਲੀਆਂ ਲੋਕਲ ਬਾਡੀ ਚੋਣਾਂ 'ਚ ਵਧੀਆ ਨਤੀਜੇ ਹਾਸਲ ਕਰੇਗੀ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉੱਤਰੇਗੀ |