12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਬਾਬਾ ਅਮਰ ਸਿੰਘ ਬੋਰੀ ਵਾਲਿਆਂ ਦੀ ਬਰਸੀ ਮੌਕੇ ਸਮਾਗਮ

Ad Position 21
No active advertisement
ਅਜੀਤ ਡੈਸਕ 06-05-2026
ਗੜ੍ਹਦੀਵਾਲਾ, 5 ਮਈ (ਚੱਗਰ)-ਬੱਬਰ ਅਕਾਲੀ ਲਹਿਰ ਦੀ ਮਹਾਨ ਸ਼ਖ਼ਸੀਅਤ ਸੰਤ ਬਾਬਾ ਅਮਰ ਸਿੰਘ ਬੋਰੀ ਵਾਲਿਆਂ ਦੀ ਬਰਸੀ ਮੌਕੇ ਉਨ੍ਹਾਂ ਦੇ ਤਪ ਅਸਥਾਨ ਗੁਰਦੁਆਰਾ ਬਾਬਾ ਅਮਰ ਸਿੰਘ ਨਜ਼ਦੀਕ ਗੋਂਦਪੁਰ-ਰਾਣਾ ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ | ਇਸ ਮੌਕੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪੰਥ ਪ੍ਰਸਿੱਧ ਕੀਰਤਨੀਏ ਭਾਈ ਹਰਭਜਨ ਸਿੰਘ ਸੋਤਲਾ, ਭਾਈ ਇੰਦਰਜੀਤ ਸਿੰਘ ਸੋਹਾਣਾ, ਭਾਈ ਧਨਵੰਤ ਸਿੰਘ ਰਾਮਪੁਰ ਖੇੜਾ ਆਦਿ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ ਜਦ ਕਿ ਢਾਡੀ ਭਾਈ ਸੁਖਬੀਰ ਸਿੰਘ ਚੌਹਾਨ ਬੁੱਢੀ ਪਿੰਡ ਨੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ | ਇਸ ਮੌਕੇ ਅਕਾਲੀ ਦਲ ਦੇ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ, ਭਾਸ਼ਾ ਵਿਭਾਗ ਦੇ ਸਾਬਕਾ ਡਾਇਰੈਕਟਰ ਚੇਤਨ ਸਿੰਘ, ਭਾਈ ਸਤਪਾਲ ਸਿੰਘ ਹੁਸ਼ਿਆਰਪੁਰ ਨੇ ਅਸਥਾਨ ਦੇ ਇਤਿਹਾਸ ਤੇ ਬਾਬਾ ਅਮਰ ਸਿੰਘ ਦੇ ਜੀਵਨ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੱਤੀ | ਇਸ ਮੌਕੇ ਪਿ੍ੰ ਜਗਜੀਤ ਸਿੰਘ ਰੀਹਲ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ ਜਦਕਿ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਨੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਹਾਜ਼ਰ ਸ਼ਖ਼ਸੀਅਤਾਂ ਤੇ ਸਹਿਯੋਗੀਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਗੁਰਵਿੰਦਰ ਸਿੰਘ ਕਾਲਕੱਟ ਕੈਨੇਡਾ, ਮੈਨੇ. ਸ਼ਿਵਦੇਵ ਸਿੰਘ ਸੰਧਰ, ਗੁਰਮੇਲ ਸਿੰਘ ਦਾਰਾਪੁਰ, ਗੁਰਦੀਪ ਸਿੰਘ, ਅਮਨਦੀਪ ਸਿੰਘ, ਸਤਨਾਮ ਸਿੰਘ, ਹਰਜਿੰਦਰ ਸਿੰਘ, ਨਰਿੰਦਰਪਾਲ ਸਿੰਘ, ਅਕਾਲੀ ਦਲ ਐੱਸ. ਸੀ. ਵਿੰਗ ਦੇ ਸਰਕਲ ਪ੍ਰਧਾਨ ਬਲਵਿੰਦਰ ਸਿੰਘ ਚਿੱਪੜਾ, ਪਿ੍ਥੀਪਾਲ ਸਿੰਘ ਦਾਤਾ, ਬਾਬਾ ਬਲਦੇਵ ਸਿੰਘ, ਗੁਰਚਰਨ ਸਿੰਘ, ਪਿ੍ੰ. ਅਰਵਿੰਦਰ ਕੌਰ ਗਿੱਲ, ਬਹਾਦਰ ਸਿੰਘ, ਹੈੱਡਮਾਸਟਰ ਅਵਤਾਰ ਸਿੰਘ ਰੀਹਲ, ਗੁਰਪ੍ਰੀਤ ਸਿੰਘ, ਰਮਨਦੀਪ ਸਿੰਘ, ਇਕਬਾਲ ਸਿੰਘ, ਗੁਰਤੇਜ, ਸੁਖਜੀਤ ਸਿੰਘ ਸੁੱਖਾ ਕਾਲਕੱਟ ਗੋਂਦ ਪੁਰ, ਰਾਜਵੀਰ ਸਿੰਘ ਰਾਜਾ ਗੋਂਦਪੁਰ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੱਦੀ ਸੂਰਾ ਸਿੰਘ ਸਕੂਲ 'ਚ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਅਮਰਜੀਤ ਸਿੰਘ ਢਾਡੇਕਟਵਾਲ ਹਲਕਾ ਸ਼ਾਮਚੁਰਾਸੀ ਦੇ ਚੋਣ ਆਬਜ਼ਰਵਰ ਨਿਯੁਕਤ
Ad Position 24