12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਪੱਦੀ ਸੂਰਾ ਸਿੰਘ ਸਕੂਲ 'ਚ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 06-05-2026
ਸੈਲਾ ਖ਼ੁਰਦ, 5 ਮਈ (ਹਰਵਿੰਦਰ ਸਿੰਘ ਬੰਗਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੱਦੀ ਸੂਰਾ ਸਿੰਘ ਵਿਖੇ ਜੇ. ਈ. ਈ. ਮੇਨਜ਼ ਤੇ ਨੈਸ਼ਨਲ ਮੀਨਸ-ਕਮ-ਮੈਰਿਟ ਸਕਾਲਰਸ਼ਿਪ ਦੀ ਪ੍ਰੀਖਿਆ 'ਚ ਸਫਲ ਰਹੇ ਵਿਦਿਆਰਥੀਆਂ ਦੇ ਸਨਮਾਨ ਸੰਬੰਧੀ ਸਮਾਗਮ ਕਰਵਾਇਆ, ਜਿਸ 'ਚ ਸਕੂਲ ਦੇ ਬਾਰ੍ਹਵੀਂ ਜਮਾਤ ਦੇ ਦੋ ਵਿਦਿਆਰਥੀਆਂ ਯੁਵਰਾਜ ਹੀਰਾ ਤੇ ਸੋਨਾਰਿਕਾ ਨੇ ਜੇ. ਈ. ਈ. ਮੇਨਜ਼ ਦੀ ਪ੍ਰੀਖਿਆ 'ਚ ਵਧੀਆ ਰੈਂਕ ਹਾਸਿਲ ਕੀਤਾ, ਜਿਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ | ਇਸੇ ਤਰ੍ਹਾਂ 8ਵੀਂ ਜਮਾਤ ਦੇ 3 ਵਿਦਿਆਰਥੀਆਂ ਹਰਪਿੰਦਰ ਸਿੰਘ ਪੁੱਤਰ ਜਸਵਿੰਦਰ ਸਿੰਘ, ਕਾਰਤਿਕ ਪੁੱਤਰ ਸਰਵਨ ਕੁਮਾਰ ਤੇ ਸੌਰਵ ਸਿੰਘ ਪੁੱਤਰ ਹਰਨਾਮ ਸਿੰਘ ਨੂੰ ਪੰਜਾਬ ਪੱਧਰ ਦੀ ਨੈਸ਼ਨਲ ਮੀਨਸ-ਕਮ-ਮੈਰਿਟ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ ਹੈ | ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਪਿ੍ੰ: ਹਰਬਲਾਸ ਬੰਗਾ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਜਰਨੈਲ ਸਿੰਘ ਸਰਪੰਚ ਪੱਦੀ ਸੂਰਾ ਸਿੰਘ, ਲੈਕ: ਸੁਨੀਤਾ ਕੁਮਾਰੀ, ਲੈਕ: ਕਿਰਨ ਬਾਲਾ, ਲੈਕ: ਰਾਜ ਕੁਮਾਰ, ਰਾਜਦੀਪ ਕੌਰ, ਸੁਨੀਤਾ ਦੇਵੀ, ਗੁਰਿੰਦਰ ਸਿੰਘ, ਰੁਪਿੰਦਰ ਕੌਰ, ਰਣਜੀਤ ਸਿੰਘ, ਮਨਦੀਪ ਕੌਰ, ਕੁਲਦੀਪ ਕੌਰ, ਪ੍ਰਵੀਨ ਭੱਲਾ, ਹਰਵਿੰਦਰ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਜ਼ਿਲ੍ਹਾ ਹਸਪਤਾਲ ਦਾ ਅਚਾਨਕ ਨਿਰੀਖਣ ਅਗਲੀ ਖ਼ਬਰ ਬਾਬਾ ਅਮਰ ਸਿੰਘ ਬੋਰੀ ਵਾਲਿਆਂ ਦੀ ਬਰਸੀ ਮੌਕੇ ਸਮਾਗਮ
Ad Position 24