ਹੁਸ਼ਿਆਰਪੁਰ, 5 ਮਈ (ਹਰਪ੍ਰੀਤ ਕੌਰ)-ਸਿਵਲ ਸਰਜਨ ਡਾ. ਮਨਦੀਪ ਕਮਲ ਵਲੋਂ ਜ਼ਿਲ੍ਹਾ ਹਸਪਤਾਲ ਹੁਸ਼ਿਆਰਪੁਰ ਦਾ ਅਚਾਨਕ ਨਿਰੀਖਣ ਕੀਤਾ | ਇਸ ਦੌਰਾਨ ਸਿਵਲ ਸਰਜਨ ਨੇ ਐਮ. ਸੀ. ਐਚ. ਵਿੰਗ, ਬੱਚਿਆਂ ਦਾ ਵਾਰਡ, ਲੈਬੋਰੇਟਰੀ ਤੇ ਫਾਰਮੇਸੀ ਦੀ ਜਾਂਚ ਕੀਤੀ ਗਈ | ਉਨ੍ਹਾਂ ਨੇ ਦਵਾਈਆਂ ਦੀ ਉਪਲਬਧਤਾ ਤੇ ਉਨ੍ਹਾਂ ਦੀ ਮਿਆਦ ਦੀ ਜਾਂਚ ਯਕੀਨੀ ਬਣਾਉਣ ਲਈ ਕਿਹਾ | ਉਨ੍ਹਾਂ ਨੇ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਤੇ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ | ਡਾ. ਮਨਦੀਪ ਕਮਲ ਨੇ ਗਰਮੀ ਤੋਂ ਬਚਾਅ ਲਈ ਪੀਣ ਵਾਲੇ ਪਾਣੀ ਦੀ ਉਪਲਬਧਤਾ, ਮਰੀਜ਼ਾਂ ਲਈ ਛਾਂ ਦੇ ਪ੍ਰਬੰਧ ਤੇ ਹੋਰ ਜ਼ਰੂਰੀ ਸਹੂਲਤਾਂ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ | ਉਨ੍ਹਾਂ ਨੇ ਫਾਇਰ ਸੇਫਟੀ ਦੇ ਨਿਯਮਾਂ ਦੀ ਪਾਲਣਾ ਨੂੰ ਪਹਿਲ ਦੇ ਤੌਰ 'ਤੇ ਲਾਗੂ ਕਰਨ ਲਈ ਵੀ ਕਿਹਾ |