19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਫੂਡ ਸੇਫ਼ਟੀ ਟੀਮ ਨੇ ਦੁੱਧ, ਪਨੀਰ ਤੇ ਖੋਏ ਦੇ 6 ਸੈਂਪਲ ਭਰੇ

Ad Position 21
No active advertisement
ਅਜੀਤ ਡੈਸਕ 07-05-2026
ਹੁਸ਼ਿਆਰਪੁਰ, 6 ਮਈ (ਬਲਜਿੰਦਰਪਾਲ ਸਿੰਘ)-ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟਰੇਸ਼ਨ ਪੰਜਾਬ ਕੰਵਲਪ੍ਰੀਤ ਕੌਰ ਬਰਾੜ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਤੇ ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਨਿਰਦੇਸ਼ਾਂ ਅਤੇ ਡਾ.ਜਤਿੰਦਰ ਭਾਟੀਆ ਡਿਜਿਗਨੇਟਡ ਅਫ਼ਸਰ-ਕਮ-ਜ਼ਿਲ੍ਹਾ ਸਿਹਤ ਅਫ਼ਸਰ ਹੁਸ਼ਿਆਰਪੁਰ ਦੀ ਦੇਖ-ਰੇਖ ਹੇਠ ਫੂਡ ਸੇਫ਼ਟੀ ਅਫ਼ਸਰ ਵਿਵੇਕ ਕੁਮਾਰ ਵਲੋਂ ਜ਼ਿਲ੍ਹੇ 'ਚ ਖਾਧ ਪਦਾਰਥਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਫੂਡ ਸੇਫ਼ਟੀ ਟੀਮ ਵਲੋਂ ਲਗਾਤਾਰ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ | ਇਸੇ ਮੁਹਿੰਮ ਤਹਿਤ ਫੂਡ ਸੇਫ਼ਟੀ ਟੀਮ ਵਲੋਂ ਤੜਕਸਾਰ ਕਾਲਜ ਰੋਡ ਫਗਵਾੜਾ ਨੇੜੇ ਰੇਲਵੇ ਫਾਟਕ ਅਤੇ ਸ਼ਾਮਚੁਰਾਸੀ ਤੋਂ ਜਲੰਧਰ ਰੋਡ 'ਤੇ ਵਿਸ਼ੇਸ਼ ਨਾਕਾ ਲਗਾ ਦੁੱਧ ਸਪਲਾਈ ਕਰਨ ਵਾਲੀਆਂ ਗੱਡੀਆਂ ਤੋਂ 6 ਸੈਂਪਲ ਲਏ | ਜਿਨ੍ਹਾਂ 'ਚ 4 ਦੁੱਧ ਦੇ, ਇਕ ਪਨੀਰ ਦਾ ਅਤੇ ਇਕ ਖੋਏ ਦਾ ਸੈਂਪਲ ਲੈ ਕੇ ਲੈਬ ਟੈੱਸਟ ਲਈ ਫੂਡ ਲੈਬ ਖਰੜ ਭੇਜੇ ਗਏ ਹਨ | ਰਿਪੋਰਟ ਪ੍ਰਾਪਤ ਹੋਣ ਉਪਰੰਤ ਜੇਕਰ ਕਿਸੇ ਸੈਂਪਲ 'ਚ ਮਿਆਰਾਂ ਦੀ ਉਲੰਘਣਾ ਜਾਂ ਮਿਲਾਵਟ ਪਾਈ ਗਈ ਤਾਂ ਸਬੰਧਿਤ ਵਿਕਰੇਤਾ ਖ਼ਿਲਾਫ਼ ਫੂਡ ਸੇਫ਼ਟੀ ਐਂਡ ਸਟੈਂਡਰਡਜ਼ ਐਕਟ ਅਧੀਨ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਡੀ.ਐਚ.ਓ. ਡਾ. ਜਤਿੰਦਰ ਭਾਟੀਆ ਅਤੇ ਫੂਡ ਸੇਫ਼ਟੀ ਅਫ਼ਸਰ ਵਿਵੇਕ ਕੁਮਾਰ ਨੇ ਸਾਰੇ ਫੂਡ ਬਿਜ਼ਨਸ ਆਪ੍ਰੇਟਰਾਂ ਨੂੰ ਲਾਜ਼ਮੀ ਰਜਿਸਟਰੇਸ਼ਨ ਅਤੇ ਲਾਇਸੈਂਸਿੰਗ ਦੀ ਪਾਲਣਾ ਯਕੀਨੀ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ |
Ad Position 22
No active advertisement
ਪਿਛਲੀ ਖ਼ਬਰ ਮੁਕੇਰੀਆਂ-ਕਿਲ੍ਹਾ ਰੋਡ ਦੀ ਖਸਤਾ ਹਾਲਤ ਵਿਰੁੱਧ ਕਾਂਗਰਸ ਨੇ ਕੱਢਿਆ ਰੋਸ ਮਾਰਚ ਅਗਲੀ ਖ਼ਬਰ ਕਚਹਿਰੀ ਰੋਡ ਮਾਨਸਾ ਦੀ ਨਿਸ਼ਾਨਦੇਹੀ ਕਰਵਾਈ <br/>
Ad Position 24