19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਮੁਕੇਰੀਆਂ ਦੇ ਵਾਰਡ ਨੰਬਰ 7 ਤੋਂ ਕਈ ਪਰਿਵਾਰ ਹੋਏ 'ਆਪ' ਵਿਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 07-05-2026
• ਪ੍ਰੋ. ਮੁਲਤਾਨੀ ਨੇ ਪਾਰਟੀ ਦਾ ਮਫ਼ਲਰ ਪਾ ਕੇ ਕੀਤਾ ਸਵਾਗਤ
ਮੁਕੇਰੀਆਂ, 6 ਮਈ (ਰਾਮਗੜ੍ਹੀਆ)- ਮੁਕੇਰੀਆਂ ਦੇ ਵਾਰਡ ਨੰਬਰ 7 ਦੇ ਕਈ ਪਰਿਵਾਰ ਅੱਜ ਰਵਾਇਤੀ ਪਾਰਟੀਆਂ ਨੂੰ ਸਦਾ ਲਈ ਅਲਵਿਦਾ ਆਖ ਕੇ 'ਆਪ' ਪਾਰਟੀ ਵਿਚ ਸ਼ਾਮਿਲ ਹੋਏ | ਇਸ ਮੌਕੇ ਪ੍ਰੋ. ਜੀ.ਐਸ. ਮੁਲਤਾਨੀ ਹਲਕਾ ਇੰਚਾਰਜ 'ਆਪ' ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਵਾਰਡ ਨੰਬਰ 7 ਦੇ ਪਰਿਵਾਰਾਂ ਦੇ ਗਲਾਂ ਵਿਚ ਪਾਰਟੀ ਦਾ ਮਫਲਰ ਪਾ ਕੇ ਜਿਥੇ ਸਵਾਗਤ ਕੀਤਾ ਉਥੇ ਹੀ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਅਨਿਆ ਸਰੀਨ, ਜੋਤੀ, ਸ਼ਿਵਾਨੀ ਸ਼ਰਮਾ, ਸੁਮਨ, ਨੀਲਮ ਸ਼ਰਮਾ, ਮੀਨੂ, ਮਮਤਾ, ਨਿਸ਼ਾ ਸ਼ਰਮਾ, ਸੁਦੇਸ਼ ਕੁਮਾਰੀ, ਸ਼ੈਲੀ ਨੇ ਕਿਹਾ ਕਿ ਉਹ 'ਆਪ' ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਤੋਂ ਖੁਸ਼ ਹੋ ਕੇ 'ਆਪ' ਪਾਰਟੀ ਵਿਚ ਸ਼ਾਮਿਲ ਹੋਏ ਹਨ | ਉਨ੍ਹਾਂ ਕਿਹਾ ਖ਼ਾਸ ਕਰਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਔਰਤਾਂ ਲਈ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕਰਕੇ ਔਰਤਾਂ ਨਾਲ ਚੋਣਾਂ ਸਮੇਂ ਕੀਤੇ ਵਾਅਦੇ ਨੂੰ ਪੂਰਾ ਕੀਤਾ ਹੈ ਜਿਸ ਨੂੰ ਲੈ ਕੇ ਪੂਰੇ ਪੰਜਾਬ ਦੀਆਂ ਔਰਤਾਂ ਕਾਫ਼ੀ ਖੁਸ਼ ਹਨ | ਪ੍ਰੋ. ਜੀ.ਐੱਸ. ਮੁਲਤਾਨੀ ਨੇ ਕਿਹਾ ਆਮ ਆਦਮੀ ਪਾਰਟੀ ਦੇ ਕੀਤੇ ਜਾ ਰਹੇ ਕੰਮਾਂ ਤੋਂ ਖ਼ੁਸ਼ ਹੋ ਕੇ ਲੋਕ ਬਾਕੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ | ਇਸ ਮੌਕੇ ਪ੍ਰੋ. ਜੀ.ਐੱਸ. ਮੁਲਤਾਨੀ ਨਾਲ ਚੇਅਰਮੈਨ ਹਰਜੀਤ ਸਿੰਘ ਸਹੋਤਾ ਮਾਰਕੀਟ ਕਮੇਟੀੇ, ਰਾਜੀਵ ਰਾਣਾ ਚੇਅਰਮੈਨ ਵਪਾਰ ਵਿੰਗ, ਸੁਰਿੰਦਰ ਠਾਕੁਰ ਪ੍ਰਧਾਨ ਜਨਰਲ ਕੈਟਾਗਰੀ, ਅਮਿਤ ਕੁਮਾਰ ਬਲਾਕ ਪ੍ਰਧਾਨ, ਸਰਬਜੀਤ ਕੌਰ ਪ੍ਰਧਾਨ ਇਸਤਰੀ ਵਿੰਗ ਤੇ ਹੋਰ 'ਆਪ' ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਕਾਲਜ ਲਈ ਹਸਪਤਾਲ ਦਾ ਕੈਂਪਸ ਲੋੜਾਂ ਪੂਰੀਆਂ ਕਰਨ 'ਚ ਅਸਮਰਥ-ਧੀਮਾਨ ਅਗਲੀ ਖ਼ਬਰ ਮੁਕੇਰੀਆਂ-ਕਿਲ੍ਹਾ ਰੋਡ ਦੀ ਖਸਤਾ ਹਾਲਤ ਵਿਰੁੱਧ ਕਾਂਗਰਸ ਨੇ ਕੱਢਿਆ ਰੋਸ ਮਾਰਚ
Ad Position 24