19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸ਼ਰਾਬ ਸਮੇਤ 1 ਕਾਬੂ

Ad Position 21
No active advertisement
ਅਜੀਤ ਡੈਸਕ 07-05-2026
ਗੜ੍ਹਸ਼ੰਕਰ, 6 ਮਈ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਇਕ ਵਿਅਕਤੀ ਨੂੰ ਸ਼ਰਾਬ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਏ.ਐੱਸ.ਆਈ. ਕੁਲਦੀਪ ਰਾਜ ਵਲੋਂ ਸਮੇਤ ਪੁਲਿਸ ਪਾਰਟੀ ਗਸ਼ਤ ਚੈਕਿੰਗ ਦੇ ਸਬੰਧ ਵਿਚ ਪਿੰਡ ਚੌਹੜਾ ਸਾਈਡ ਜਾਂਦੇ ਸਮੇਂ ਪੁਲ ਨਹਿਰ ਮੋਇਲਾ ਵਾਹਿਦਪੁਰ ਵਿਖੇ ਇਕ ਨੌਜਵਾਨ ਜੋ ਵਜ਼ਨਦਾਰ ਝੋਲਾ ਫੜੀ ਦਿਖਾਈ ਦਿੱਤੀ | ਪੁਲਿਸ ਨੇ ਉਸਨੂੰ ਸ਼ੱਕ ਪੈਣ 'ਤੇ ਰੋਕਿਆ ਜਿਸਦੀ ਪਛਾਣ ਸੰਦੀਪ ਸਿੰਘ ਉਰਫ ਸੀਪਾ ਪੁੱਤਰ ਗੁਰਮੇਲ ਸਿੰਘ ਵਾਸੀ ਮੋਰਾਂਵਾਲੀ ਵਜੋਂ ਹੋਈ | ਪੁਲਿਸ ਨੇ ਵਜ਼ਨਦਾਰ ਝੋਲੇ ਦੀ ਤਲਾਸ਼ੀ ਕਰਨ 'ਤੇ ਉਸ ਵਿਚੋਂ 8 ਬੋਤਲਾਂ ਸ਼ਰਾਬ ਬਰਾਮਦ ਕਰਦਿਆਂ ਸੰਦੀਪ ਸਿੰਘ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ਼ ਕਰਕੇ ਉਸਨੂੰ ਗਿ੍ਫਤਾਰ ਕੀਤਾ ਹੈ |
ਕੌਮੀ ਲੋਕ ਅਦਾਲਤ 9 ਨੂੰ
ਹੁਸ਼ਿਆਰਪੁਰ, 6 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ 9 ਮਈ ਨੂੰ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ 'ਤੇ ਸਾਲ 2026 ਦੀ ਦੂਜੀ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ | ਇਹ ਲੋਕ ਅਦਾਲਤ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰਜਿੰਦਰ ਅਗਰਵਾਲ ਦੀ ਪ੍ਰਧਾਨਗੀ ਹੇਠ ਲਗਾਈ ਜਾਵੇਗੀ | ਇਹ ਜਾਣਕਾਰੀ ਸੀ. ਜੇ. ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੀਰਜ ਗੋਇਲ ਨੇ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਤੇ ਡਰੱਗ ਮਨੀ ਸਮੇਤ 2 ਕਾਬੂ ਅਗਲੀ ਖ਼ਬਰ ਮੈਡੀਕਲ ਕਾਲਜ ਲਈ ਹਸਪਤਾਲ ਦਾ ਕੈਂਪਸ ਲੋੜਾਂ ਪੂਰੀਆਂ ਕਰਨ 'ਚ ਅਸਮਰਥ-ਧੀਮਾਨ
Ad Position 24