ਦਸੂਹਾ, 6 ਮਈ (ਭੁੱਲਰ)- ਦੇਸ਼ ਦੀ ਉੱਨਤੀ ਤੇ ਤਰੱਕੀ ਦਾਨੀ ਸੱਜਣਾ ਦੇ ਸਹਿਯੋਗ ਨਾਲ ਹੀ ਸੰਭਵ ਹੈ | ਇਸ ਗੱਲ ਦਾ ਪ੍ਰਗਟਾਵਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਨਦੀਪ ਸ਼ਰਮਾ ਨੇ ਬਖਸ਼ੀਸ਼ ਕੌਰ ਪੁੱਤਰੀ ਜਗੀਰ ਸਿੰਘ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਨੂੰ 2 ਪ੍ਰੋਜੈਕਟਰ ਭੇਟ ਕਰਨ ਉਪਰੰਤ ਸ਼ਲਾਘਾ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਰਾ ਨਾਲ ਸਕੂਲ ਦੇ ਬੱਚੇ ਨਵੀਂ ਟੈਕਨਾਲੋਜੀ ਨਾਲ ਪੜ੍ਹਾਈ ਕਰ ਸਕਣਗੇ ਅਤੇ ਸਮੇਂ ਦੇ ਹਾਣ ਦੇ ਬਣ ਸਕਣਗੇ | ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਵੀ ਵਿਸਥਾਰ ਪੂਰਵਕ ਚਾਨਣਾ ਪਾਇਆ ਉਨ੍ਹਾਂ ਦਾਨ ਦੇਣ ਵਾਲੀ ਸ਼ਖ਼ਸੀਅਤ ਬਖਸ਼ੀਸ਼ ਕੌਰ ਦੀ ਸ਼ਲਾਘਾ ਕਰਦਿਆਂ ਬਾਕੀ ਵੀ ਸਵੈ ਸੇਵੀ ਸੰਸਥਾਵਾਂ ਅਤੇ ਦਾਨੀ ਸੱਜਣਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਕੋਲੋਂ ਸੇਧ ਪ੍ਰਾਪਤ ਕਰਨ ਅਤੇ ਅਜਿਹੇ ਸਮਾਜ ਸੇਵੀ ਕਾਰਜ ਕਰਨ ਲਈ ਪਹਿਲ ਕਦਮੀ ਕਰਨ | ਇਸ ਮੌਕੇ ਸੈਂਟਰ ਹੈੱਡ ਟੀਚਰ ਸੰਗੀਤਾ ਬਾਸੂਦੇਵ ਨੇ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਬੱਚਿਆਂ ਨੂੰ ਜੀਵਨ ਵਿਚ ਤਰੱਕੀ ਕਰਨ ਲਈ ਆਪਣੇ ਪਿਛੋਕੜ ਨਾਲ ਜੁੜੇ ਰਹਿਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ ਇਸ ਮੌਕੇ ਬੀ.ਐਨ.ਓ ਹਰਭਜਨ ਸਿੰਘ, ਪਲਵੀ, ਬੀ.ਐਸ.ਓ ਪਰਮਜੀਤ ਕੌਰ, ਸ਼ਿਖਾ ਬਾਸਲ, ਰਵੀ ਕੁਮਾਰ, ਕੁਲਵੰਤ ਸਿੰਘ, ਪੂਜਾ ਸ਼ਰਮਾ, ਮਨਜੀਤ ਕੌਰ ਆਦਿ ਵੀ ਹਾਜ਼ਰ ਸਨ |