19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਵਿਧਾਇਕ ਰਾਜਾ ਨੇ 25 ਲੱਖ ਦੀ ਲਾਗਤ ਨਾਲ ਪੈਣ ਵਾਲੇ ਸੀਵਰੇਜ ਦਾ ਕੀਤਾ ਉਦਘਾਟਨ

Ad Position 21
No active advertisement
ਅਜੀਤ ਡੈਸਕ 07-05-2026
ਟਾਂਡਾ ਉੜਮੁੜ, 6 ਮਈ (ਕੁਲਬੀਰ ਸਿੰਘ ਗੁਰਾਇਆ)- ਵਿਧਾਇਕ ਜਸਵੀਰ ਸਿੰਘ ਰਾਜਾ ਵਲੋਂ ਅੱਜ ਵਾਰਡ ਨੰਬਰ 2 ਵਿਚ ਸੀਵਰੇਜ ਅਤੇ ਨਵੀਂ ਗਲੀ ਬਣਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ | ਇਸ ਪ੍ਰੋਜੈਕਟ 'ਤੇ ਲਗਭਗ 25 ਲੱਖ ਰੁਪਏ ਦੀ ਲਾਗਤ ਆਵੇਗੀ ਹੈ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਇਲਾਕੇ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 2 ਦੇ ਨਿਵਾਸੀਆਂ ਨੂੰ ਕਾਫ਼ੀ ਸਮੇਂ ਤੋਂ ਸੀਵਰੇਜ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਨੂੰ ਹੁਣ ਪੱਕੇ ਤੌਰ 'ਤੇ ਹੱਲ ਕੀਤਾ ਜਾਵੇਗਾ | ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਨਵੀਂ ਗਲੀ ਬਣਨ ਨਾਲ ਇਲਾਕੇ ਦੀ ਸੋਭਾ ਵਿਚ ਵਾਧਾ ਹੋਵੇਗਾ ਅਤੇ ਲੋਕਾਂ ਨੂੰ ਆਵਾਜਾਈ ਵਿਚ ਵੀ ਸਹੂਲਤ ਮਿਲੇਗੀ | ਇਸ ਮੌਕੇ ਵਾਰਡ ਵਾਸੀਆਂ ਵਲੋਂ ਵਿਧਾਇਕ ਰਾਜਾ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਸੰਗਠਨ ਇੰਚਾਰਜ ਕੇਸ਼ਵ ਸਿੰਘ, ਲਖਵਿੰਦਰ ਸਿੰਘ ਮੁਲਤਾਨੀ, ਗੁਰਮੀਤ ਬਿੱਟੂ, ਰਾਜਨ ਸੋਧੀ, ਸੁਰਿੰਦਰਜੀਤ ਬਿੱਲੂ, ਹਰਮੀਤ ਵੜੈਚ, ਚੰਦਰ ਮੋਹਨ, ਸੇਠ ਰਾਮ ਸੇਠੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਮਹਾਰਾਣਾ ਪ੍ਰਤਾਪ ਜੈਅੰਤੀ' ਮੌਕੇ ਅਮਰੋਹ ਵਿਖੇ 19ਵਾਂ ਖ਼ੂਨਦਾਨ ਕੈਂਪ 9 ਨੂੰ ਅਗਲੀ ਖ਼ਬਰ ਦੇਸ਼ ਦੀ ਉੱਨਤੀ ਤੇ ਤਰੱਕੀ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਹੀ ਸੰਭਵ-ਉਪ ਜ਼ਿਲ੍ਹਾ ਸਿੱਖਿਆ ਅਫ਼ਸਰ
Ad Position 24