ਹੁਸ਼ਿਆਰਪੁਰ, 6 ਮਈ (ਨਰਿੰਦਰ ਸਿੰਘ ਬੱਡਲਾ)-ਕਾਂਗਰਸ ਹਾਈਕਮਾਂਡ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਨਵਰਿੰਦਰਜੀਤ ਸਿੰਘ ਵਲੋਂ ਜਸਕਰਨ ਸਿੰਘ ਸੰਘਾ ਵਾਸੀ ਤਨੂੰਲੀ ਨੂੰ ਜ਼ਿਲ੍ਹਾ ਸਕੱਤਰ ਯੂਥ ਕਾਂਗਰਸ ਬਣਾਇਆ ਗਿਆ | ਇਸ ਮੌਕੇ ਉਨ੍ਹਾਂ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਸਾਂਸਦ ਚਰਨਜੀਤ ਸਿੰਘ ਚੰਨੀ, ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ, ਹਲਕਾ ਇੰਚਾਰਜ ਚੱਬੇਵਾਲ ਐਡ. ਰਣਜੀਤ ਕੁਮਾਰ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ ਉਹ ਉਸ ਨੰੂ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ 2027 ਦੀ ਚੋਣਾਂ 'ਚ ਜਿੱਤ ਦਰਜ਼ ਕਰਨ ਲਈ ਪਾਰਟੀ ਦਾ ਵਿਸਥਾਰ ਬੂਥ ਪੱਧਰ 'ਤੇ ਕੀਤਾ ਜਾਵੇਗਾ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ | ਉਨ੍ਹਾਂ ਕਿਹਾ ਕਿ ਲੋਕਾਂ ਦਾ ਮੋਹ ਹੁਣ 'ਆਪ' ਸਰਕਾਰ ਤੋਂ ਭੰਗ ਹੋ ਚੁੱਕਾ ਹੈ ਅਤੇ ਲੋਕ ਵੱਡੀ ਗਿਣਤੀ 'ਚ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ |