19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

4 ਮਹੀਨਿਆਂ ਤੋਂ ਏਡਿਡ ਸਕੂਲਾਂ ਦੇ ਹਜ਼ਾਰਾਂ ਅਧਿਆਪਕ ਤਨਖ਼ਾਹਾਂ ਤੋਂ ਵਾਂਝੇ

Ad Position 21
No active advertisement
ਅਜੀਤ ਡੈਸਕ 07-05-2026
ਹੁਸ਼ਿਆਰਪੁਰ, 6 ਮਈ (ਬਲਜਿੰਦਰਪਾਲ ਸਿੰਘ)-ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਦੇ ਹਜ਼ਾਰਾਂ ਅਧਿਆਪਕ ਪਿਛਲੇ ਚਾਰ ਮਹੀਨੇ ਤੋਂ ਤਨਖ਼ਾਹ ਨਾ ਮਿਲਣ ਕਾਰਨ ਮਾਨਸਿਕ ਤੇ ਆਰਥਿਕ ਤੰਗੀ ਦਾ ਸ਼ਿਕਾਰ ਹੋ ਰਹੇ ਹਨ, ਜਦਕਿ ਸੂਬੇ ਦੇ 4 ਜ਼ਿਲਿ੍ਹਆਂ ਦੇ ਅਧਿਆਪਕਾਂ ਨੂੰ ਬੀਤੇ 11 ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ, ਜਿਸ ਦੇ ਰੋਸ ਵਜੋਂ ਯੂਨੀਅਨ ਵਲੋਂ 9 ਮਈ ਨੂੰ ਧੂਰੀ ਵਿਖੇ ਸੂਬਾ ਪੱਧਰੀ ਰੋਸ ਮੁਜ਼ਾਹਰਾ ਤੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਤੇ ਸੂਬਾ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮਾੜੇ ਵਤੀਰੇ ਕਾਰਨ ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਨੂੰ ਲੰਬੇ ਸਮੇਂ ਤੱਕ ਬਿਨਾਂ ਤਨਖ਼ਾਹਾਂ ਤੋਂ ਕੰਮ ਕਰਨਾ ਪੈ ਰਿਹਾ ਹੈ | ਸਿੱਖਿਆ ਅਤੇ ਵਿੱਤ ਵਿਭਾਗ ਸਕੂਲਾਂ ਦੀਆਂ ਕਮੇਟੀਆਂ ਦੇ ਆਡਿਟ ਦੇ ਬਹਾਨੇ ਅਧਿਆਪਕਾਂ ਨੂੰ ਤਨਖ਼ਾਹਾਂ ਤੋਂ ਵਾਂਝੇ ਰੱਖ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਏਡਿਡ ਸਕੂਲਾਂ ਦੇ ਅਧਿਆਪਕਾਂ ਨੂੰ ਜਨਵਰੀ 2026 ਤੋਂ ਹੁਣ ਤੱਕ ਕੋਈ ਗ੍ਰਾਂਟ ਜਾਰੀ ਨਹੀਂ ਕੀਤੀ ਗਈ, ਜਦਕਿ ਕਈ ਜ਼ਿਲਿ੍ਹਆਂ ਦੇ ਅਧਿਆਪਕਾਂ ਨੂੰ ਮਈ 2025 ਤੋਂ ਤਨਖ਼ਾਹ ਜਾਰੀ ਨਹੀਂ ਕੀਤੀ ਗਈ | ਉਨ੍ਹਾਂ ਕਿਹਾ ਕਿ ਇਸ ਸਬੰਧੀ ਸਿੱਖਿਆ ਤੇ ਵਿੱਤ ਮੰਤਰੀਆਂ, ਸਿੱਖਿਆ ਤੇ ਵਿੱਤ ਸਕੱਤਰਾਂ ਨਾਲ ਵੀ ਜਥੇਬੰਦੀ ਨੇ ਮੀਟਿੰਗਾਂ ਕੀਤੀਆਂ, ਪਰ ਕੋਈ ਕਾਰਵਾਈ ਨਹੀਂ ਕੀਤੀ ਗਈ | ਆਗੂਆਂ ਨੇ ਕਿਹਾ ਕਿ ਏਡਿਡ ਸਕੂਲਾਂ ਦੇ ਸੇਵਾ ਮੁਕਤ ਅਧਿਆਪਕਾਂ ਨੂੰ ਪੈਨਸ਼ਨਾਂ ਦੇ ਪੀ.ਪੀ.ਓ ਵੀ ਜਾਰੀ ਨਹੀ ਹੋ ਰਹੇ, ਜਿਸ ਕਰਕੇ 9 ਮਈ ਨੂੰ ਪੰਜਾਬ ਦੇ ਸਮੁੱਚੇ ਅਧਿਆਪਕ ਤੇ ਪੈਨਸ਼ਨਰ ਪੰਜਾਬ ਸਰਕਾਰ ਖ਼ਿਲਾਫ਼ ਧੂਰੀ ਵਿਖੇ ਵੱਡਾ ਰੋਸ ਮੁਜ਼ਾਹਰਾ ਕਰਨਗੇ | ਇਸ ਮੌਕੇ ਅਸ਼ੋਕ ਵਡੇਹਰਾ, ਪਰਮਜੀਤ ਸਿੰਘ ਗੁਰਦਾਸਪੁਰ, ਐਬਿਟ ਮਸੀਹ, ਜਗਜੀਤ ਸਿੰਘ ਗੁਜਰਾਲ, ਸੁਖਇੰਦਰ ਸਿੰਘ ਹੁਸ਼ਿਆਰਪੁਰ, ਅਸ਼ਵਨੀ ਮਦਾਨ, ਅਜੈ ਚੌਹਾਨ ਅੰਮਿ੍ਤਸਰ, ਚਰਨਜੀਤ ਸ਼ਰਮਾ, ਕਰਮਜੀਤ ਰਾਣੋ, ਮੈਡਮ ਮੋਨਿਕਾ, ਰਵਿੰਦਰਜੀਤ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਿਵ ਮੰਦਰ ਚਾਹਲ ਦੇ ਨਜ਼ਦੀਕੀ ਘਰਾਂ ਤੇ ਮਾਰਕਿਟ ਦੀ ਬਿਜਲੀ ਸਪਲਾਈ ਚਾਰ ਦਿਨਾਂ ਤੋਂ ਠੱਪ-ਲੋਕਾਂ 'ਚ ਵਿਭਾਗ ਖ਼ਿਲਾਫ ਰੋਸ... ਅਗਲੀ ਖ਼ਬਰ ਮੀਂਹ, ਗੜੇਮਾਰੀ ਤੇ ਹਨ੍ਹੇਰੀ ਚੱਲਣ ਨਾਲ ਕਿਸਾਨਾਂ ਦੇ ਸਾਹ ਸੂਤੇ
Ad Position 24