28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਭਗਵੰਤ ਮਾਨ ਵਲੋੋਂ ਬੰਬ ਧਮਾਕਿਆਂ ਨੂੰ ਕੇਂਦਰ ਦੀ ਰਾਜਨੀਤੀ ਦਾ ਹਿੱਸਾ ਕਰਾਰ ਦੇਣਾ ਸ਼ਰਮਨਾਕ-ਖੰਨਾ

Ad Position 21
No active advertisement
ਅਜੀਤ ਡੈਸਕ 08-05-2026
ਹੁਸ਼ਿਆਰਪੁਰ, 7 ਮਈ (ਹਰਪ੍ਰੀਤ ਕੌਰ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿੱਤੇ ਗਏ ਬਿਆਨ ਜਿਸ 'ਚ ਉਨ੍ਹਾਂ ਨੇ ਹੋ ਰਹੇ ਬੰਬ ਧਮਾਕਿਆਂ ਨੂੰ ਕੇਂਦਰ ਸਰਕਾਰ ਦੀ ਰਾਜਨੀਤੀ ਦਾ ਹਿੱਸਾ ਦੱਸਿਆ ਹੈ, 'ਤੇ 'ਆਪ' ਸਰਕਾਰ ਨੂੰ ਘੇਰਦਿਆਂ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਮੁੱਖ ਮੰਤਰੀ ਹੁਣ ਬੇਬੁਨਿਆਦ ਬਿਆਨ ਦੇਣ 'ਤੇ ਉਤਰ ਆਏ ਹਨ | ਖੰਨਾ ਨੇ ਕਿਹਾ ਕਿ ਇਹ ਭਗਵੰਤ ਮਾਨ ਦੀ ਬੁਖਲਾਹਟ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਵਿਸ਼ਵ ਸ਼ਕਤੀ ਬਣ ਕੇ ਉੱਭਰਿਆ ਹੈ ਤੇ ਵਿਸ਼ਵ ਦੇ ਸਭ ਤੋਂ ਤਾਕਤਵਰ ਦੇਸ਼ਾਂ ਦੀ ਸ਼੍ਰੇਣੀ 'ਚ ਆ ਖੜ੍ਹਾ ਹੋਇਆ ਹੈ | ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਬੈਠੇ ਕੁੱਝ ਗਦਾਰਾਂ ਦੀ ਮਦਦ ਨਾਲ ਪਾਕਿਸਤਾਨ ਤੇ ਉਸ ਦੇ ਸਹਿਯੋਗੀ ਅੱਤਵਾਦੀ ਦਲ ਆਪਣੀਆਂ ਘਟੀਆਂ ਹਰਕਤਾਂ ਨੂੰ ਅੰਜਾਮ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਜਿਹੀਆਂ ਘਟਨਾਵਾਂ ਦਾ ਸਖ਼ਤ ਨੋਟਿਸ ਲੈ ਚੁੱਕੀ ਹੈ ਅਤੇ ਜਲਦੀ ਹੀ ਦੇਸ਼ ਦੇ ਅੰਦਰੂਨੀ ਤੇ ਬਾਹਰੀ ਦੁਸ਼ਮਣਾਂ ਨੂੰ ਅੰਜਾਮ ਤੱਕ ਪਹੁੰਚਾ ਦੇਵੇਗੀ |
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਵਿਧਾਇਕਾਂ ਦੇ ਦਫ਼ਤਰਾਂ ਸਾਹਮਣੇ ਪ੍ਰਦਰਸ਼ਨ 10 ਨੂੰ ਅਗਲੀ ਖ਼ਬਰ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 76ਵੀਂ ਬਰਸੀ ਸਬੰਧੀ ਕਰਵਾਏ ਜਾ ਰਹੇ ਗੁਰਮਤਿ ਸਮਾਗਮ-ਬੀਬੀ ਜਗੀਰ ਕੌਰ
Ad Position 24