28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਫੂਡ ਸੇਫ਼ਟੀ ਟੀਮ ਨੇ ਚੈਕਿੰਗ ਦੌਰਾਨ ਦੁੱਧ ਦੇ 3 ਸੈਂਪਲ ਭਰੇ

Ad Position 21
No active advertisement
ਅਜੀਤ ਡੈਸਕ 08-05-2026

ਹੁਸ਼ਿਆਰਪੁਰ, 7 ਮਈ (ਬਲਜਿੰਦਰਪਾਲ ਸਿੰਘ)-ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟਰੇਸ਼ਨ ਪੰਜਾਬ ਕੰਵਲਪ੍ਰੀਤ ਕੌਰ ਬਰਾੜ ਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਨਿਰਦੇਸ਼ਾਂ ਤੇ ਡਾ. ਜਤਿੰਦਰ ਭਾਟੀਆ ਡਿਜਿਗਨੇਟਿਡ ਅਫ਼ਸਰ-ਕਮ-ਜ਼ਿਲ੍ਹਾ ਸਿਹਤ ਅਫ਼ਸਰ ਹੁਸ਼ਿਆਰਪੁਰ ਦੀ ਦੇਖ-ਰੇਖ ਹੇਠ ਫੂਡ ਸੇਫ਼ਟੀ ਅਫ਼ਸਰ ਮੁਨੀਸ਼ ਸੋਢੀ ਵਲੋਂ ਜ਼ਿਲ੍ਹੇ 'ਚ ਖਾਧ ਪਦਾਰਥਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਫੂਡ ਸੇਫ਼ਟੀ ਟੀਮ ਵਲੋਂ ਲਗਾਤਾਰ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ | ਇਸੇ ਮੁਹਿੰਮ ਦੇ ਤਹਿਤ ਫੂਡ ਸੇਫ਼ਟੀ ਟੀਮ ਵਲੋਂ ਕਸਬਾ ਮਿਆਣੀ ਵਿਖੇ ਦੁੱਧ ਦੀਆਂ ਡੇਅਰੀਆਂ ਤੋਂ ਦੁੱਧ ਦੇ 3 ਸੈਂਪਲ ਲਏ ਗਏ, ਜਿਨ੍ਹਾਂ ਨੂੰ ਲੈਬ ਟੈੱਸਟ ਲਈ ਫੂਡ ਲੈਬ ਖਰੜ ਭੇਜ ਦਿੱਤਾ ਗਿਆ ਹੈ | ਰਿਪੋਰਟ ਪ੍ਰਾਪਤ ਹੋਣ ਉਪਰੰਤ ਜੇਕਰ ਕਿਸੇ ਸੈਂਪਲਾਂ 'ਚ ਮਿਆਰਾਂ ਦੀ ਉਲੰਘਣਾ ਜਾਂ ਮਿਲਾਵਟ ਪਾਈ ਗਈ ਤਾਂ ਸੰਬੰਧਿਤ ਡੇਅਰੀ ਦੇ ਖ਼ਿਲਾਫ਼ ਫੂਡ ਸੇਫ਼ਟੀ ਐਂਡ ਸਟੈਂਡਰਡਜ਼ ਐਕਟ ਅਧੀਨ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਡੀ. ਐਚ. ਓ. ਡਾ. ਜਤਿੰਦਰ ਭਾਟੀਆ ਤੇ ਫੂਡ ਸੇਫ਼ਟੀ ਅਫ਼ਸਰ ਮਨੀਸ਼ ਸੋਢੀ ਨੇ ਸਾਰੇ ਫੂਡ ਬਿਜ਼ਨਸ ਆਪੇ੍ਰਟਰਾਂ ਨੂੰ ਲਾਜ਼ਮੀ ਰਜਿਸਟ੍ਰੇਸ਼ਨ ਤੇ ਲਾਇਸੈਂਸਿੰਗ ਦੀ ਪਾਲਣਾ ਯਕੀਨੀ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ |

Ad Position 22
No active advertisement
ਪਿਛਲੀ ਖ਼ਬਰ ਸੋਨਾਲੀਕਾ ਕਲੀਨ ਐਂਡ ਗ੍ਰੀਨ ਮੁਹਿੰਮ ਤਹਿਤ ਸ਼ਹਿਰ 'ਚ ਸਫ਼ਾਈ ਅਭਿਆਨ ਚਲਾਇਆ ਅਗਲੀ ਖ਼ਬਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਵਲੋਂ ਸਿਹਤ ਕੇਂਦਰਾਂ ਦਾ ਨਿਰੀਖਣ
Ad Position 24