29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਗੜ੍ਹਸ਼ੰਕਰ ਹਲਕੇ 'ਚ ਜ਼ੋਰਾਂ 'ਤੇ ਚੱਲ ਰਹੀ ਹੈ ਗੈਰ-ਕਾਨੂੰਨੀ ਮਾਈਨਿੰਗ-ਭੁੱਲੇਵਾਲ ਰਾਠਾਂ

Ad Position 21
No active advertisement
ਅਜੀਤ ਡੈਸਕ 08-05-2026
ਗੜ੍ਹਸ਼ੰਕਰ, 7 ਮਈ (ਧਾਲੀਵਾਲ)-ਹਲਕਾ ਗੜ੍ਹਸ਼ੰਕਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਬਦਲਾਅ ਦਾ ਨਾਅਰਾ ਲਾ ਕੇ ਬਣਾਈ 'ਆਪ' ਸਰਕਾਰ ਦੀ ਕਰੜੀ ਨਿਖੇਧੀ ਕਰਦਿਆਂ ਕਿਹਾ ਕਿ ਕੇਜਰੀਵਾਲ ਨੇ ਪੰਜਾਬ ਦੇ ਵਿੱਤੀ ਹਾਲਾਤ ਨੂੰ ਸੁਧਾਰਨ ਲਈ ਸਭ ਤੋਂ ਵੱਡਾ ਸ੍ਰੋਤ ਮਾਈਨਿੰਗ ਦੱਸ ਕੇ ਪੰਜਾਬ ਦੇ ਲੋਕਾਂ ਨਾਲ ਸਭ ਤੋਂ ਵੱਡਾ ਝੂਠ ਬੋਲਿਆ ਸੀ | ਇਸ ਝੂਠ ਦਾ ਸਭ ਤੋਂ ਵੱਡਾ ਸਬੂਤ ਗੜ੍ਹਸ਼ੰਕਰ ਹਲਕੇ ਦੇਖਣ ਨੂੰ ਮਿਲ ਰਿਹਾ ਹੈ ਜਿਥੇ ਗੈਰ ਕਾਨੂੰਨੀ ਮਾਈਨਿੰਗ ਜ਼ੋਰਾਂ 'ਤੇ ਚੱਲ ਰਹੀ ਹੈ | ਇਸ ਗੈਰ ਕਾਨੂੰਨੀ ਮਾਈਨਿੰਗ ਨਾਲ ਜਿਥੇ ਸਰਕਾਰੀ ਖ਼ਜ਼ਾਨੇ ਦੀ ਵੱਡੀ ਪੱਧਰ 'ਤੇ ਲੁੱਟ ਹੋ ਰਹੀ ਹੈ, ਉਥੇ ਇਸ ਧੰਦੇ 'ਚ ਗ੍ਰਸਤ ਲੀਡਰ ਇਲਾਕੇ ਨਾਲ ਖਿਲਵਾੜ ਕਰਦਿਆਂ ਸਰਕਾਰ ਨੂੰ ਚੂਨਾ ਲਗਾ ਕੇ ਆਪਣੇ ਖ਼ਜ਼ਾਨੇ ਭਰ ਰਹੇ ਹਨ | ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਮਾਈਨਿੰਗ ਤੋਂ ਇਲਾਕੇ ਦੇ ਲੋਕ ਬਹੁਤ ਦੁਖੀ ਹਨ, ਪਰ ਅਫ਼ਸੋਸ ਦੀ ਗੱਲ ਹੈ ਕਿ ਕਾਨੂੰਨ ਦੀ ਰਾਖੀ ਕਰਨ ਵਾਲਾ ਪ੍ਰਸ਼ਾਸਨ ਮੂਕ ਦਰਸ਼ਕ ਬਣਿਆ ਹੋਇਆ ਹੈ |
Ad Position 22
No active advertisement
ਪਿਛਲੀ ਖ਼ਬਰ ਜਨਰਲ ਵਰਗ ਨਾਲ ਕੀਤੇ ਵਿਤਕਰੇ ਲਈ 'ਆਪ' ਦਾ ਕੀਤਾ ਜਾਵੇਗਾ ਵਿਰੋਧ-ਫੁਗਲਾਣਾ ਅਗਲੀ ਖ਼ਬਰ 66 ਕੇ. ਵੀ. ਲਾਈਨਾਂ ਦੇ ਨੇੜੇ ਕਿਸੇ ਵੀ ਤਰ੍ਹਾਂ ਦੇ ਦਰੱਖਤ ਨਾ ਲਗਾਏ ਜਾਣ-ਇੰਜ. ਸੁਮਿਤ ਧਵਨ
Ad Position 24