29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸਿਲਵਰ ਓਕ ਸਕੂਲ ਦੀ ਖਿਡਾਰਨ ਗਗਨਪ੍ਰੀਤ ਕੌਰ ਨੇ ਭਾਰਤੀ ਪਰੰਪਰਿਕ ਖੇਡ ਮਹਾਂ ਉਤਸਵ 2026 'ਚ ਜਿੱਤਿਆ ਸੋਨ ਤਗਮਾ

Ad Position 21
No active advertisement
ਅਜੀਤ ਡੈਸਕ 08-05-2026
ਟਾਂਡਾ ਉੜਮੁੜ, 7 ਮਈ (ਭਗਵਾਨ ਸਿੰਘ ਸੈਣੀ)-ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਾਹਬਾਜ਼ਪੁਰ ਦੀ ਗਤਕਾ ਖਿਡਾਰਨ ਗਗਨਪ੍ਰੀਤ ਕੌਰ ਨੇ ਸਕੂਲ ਦੇ ਖੇਡ ਇਤਿਹਾਸ 'ਚ ਸ਼ਾਨਦਾਰ ਪੰਨਾ ਦਰਜ ਕਰਦਿਆਂ ਹੋਇਆਂ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨ ਤਗਮਾ ਹਾਸਿਲ ਕੀਤਾ | ਸੰਸਥਾ ਦੇ ਚੇਅਰਮੈਨ ਤਰਲੋਚਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿ੍ੰਸੀਪਲ ਮੁਨੀਸ਼ਾ ਸੰਗਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗਗਨਪ੍ਰੀਤ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ 1 ਤੋਂ 3 ਮਈ ਦੌਰਾਨ ਹੋਏ ਭਾਰਤੀ ਪਰੰਪਰਿਕ ਖੇਡ ਮਹਾਂਉਤਸਵ 2026 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਗਤਕਾ ਜੂਨੀਅਰ ਡੈਮੋ ਕੈਟਾਗਰੀ 'ਚ ਸੋਨ ਤਗਮਾ ਤੇ ਗਤਕਾ ਸਿੰਗਲ ਸੋਟੀ ਮੁਕਾਬਲੇ 'ਚ ਕਾਂਸੇ ਦਾ ਤਗਮਾ ਜਿੱਤ ਕੇ ਆਪਣੇ ਸਕੂਲ, ਮਾਪਿਆ ਤੇ ਟਾਂਡਾ ਇਲਾਕੇ ਦਾ ਨਾਂਅ ਰਾਸ਼ਟਰੀ ਪੱਧਰ 'ਤੇ ਚਮਕਾਇਆ | ਚੇਅਰਮੈਨ ਤਰਲੋਚਨ ਸਿੰਘ ਨੇ ਖ਼ੁਸ਼ੀ ਦਾ ਇਜ਼ਹਾਰ ਕਰਦੇ ਹੋਏ ਸਕੂਲ ਦੇ ਖੇਡ ਵਿਭਾਗ, ਸਮੂਹ ਸਟਾਫ਼ ਤੇ ਮੈਨੇਜਮੈਂਟ ਨੂੰ ਮੁਬਾਰਕਬਾਦ ਦਿੱਤੀ | ਪਿ੍ੰਸੀਪਲ ਮਨੀਸ਼ਾ ਸੰਗਰ ਵਲੋਂ ਗਗਨਪ੍ਰੀਤ ਨੂੰ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ | ਪਿ੍ੰਸੀਪਲ ਸੰਗਰ ਨੇ ਦੱਸਿਆ ਕਿ ਗਗਨਪ੍ਰੀਤ ਪਹਿਲਾਂ ਵੀ ਨੈਸ਼ਨਲ ਪੱਧਰ ਤੱਕ ਸਕੂਲ ਦਾ ਨਾਂਅ ਰੌਸ਼ਨ ਕਰ ਚੁੱਕੀ ਹੈ | ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਗਗਨਪ੍ਰੀਤ ਅੱਗੇ ਜਾ ਕੇ ਅੰਤਰਰਾਸ਼ਟਰੀ ਪੱਧਰ 'ਤੇ ਵੀ ਸਕੂਲ ਦਾ, ਆਪਣੇ ਮਾਪਿਆਂ ਦਾ ਤੇ ਟਾਂਡਾ ਇਲਾਕੇ ਦਾ ਨਾਂਅ ਰੌਸ਼ਨ ਕਰੇਗੀ | ਇਸ ਮੌਕੇ ਪਿ੍ੰ. ਮੁਨੀਸ਼ਾ ਸੰਗਰ, ਬਿਕਰਮਜੀਤ ਸਿੰਘ ਭੇਲਾ, ਅਮਰਜੀਤ ਕੌਰ ਸੈਣੀ, ਵਿਸ਼ਾਲੀ, ਸੁਰੇਸ਼ ਤੇ ਹੋਰ ਸਟਾਫ਼ ਮੌਜੂਦ ਸੀ |
Ad Position 22
No active advertisement
ਪਿਛਲੀ ਖ਼ਬਰ ਗੜ੍ਹਸ਼ੰਕਰ ਦੀਆਂ ਮੰਡੀਆਂ 'ਚ ਲਿਫ਼ਟਿੰਗ ਨਾ ਹੋਣ ਕਾਰਨ ਲੱਗੇ ਬੋਰੀਆਂ ਦੇ ਅੰਬਾਰ, ਆੜ੍ਹਤੀ ਪ੍ਰੇਸ਼ਾਨ ਅਗਲੀ ਖ਼ਬਰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਾਈਕਲਿਸਟ ਬਲਰਾਜ ਸਿੰਘ ਚੌਹਾਨ ਨੂੰ ਭੇਜਿਆ ਵਧਾਈ ਸੰਦੇਸ਼
Ad Position 24