29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਦੁਆਬਾ ਕਿਸਾਨ ਕਮੇਟੀ ਪੰਜਾਬ ਵਲੋਂ ਸਰਕਾਰ ਨੂੰ ਚਿਤਾਵਨੀ

Ad Position 21
No active advertisement
ਅਜੀਤ ਡੈਸਕ 08-05-2026
ਮੁਕੇਰੀਆਂ, 7 ਮਈ (ਰਾਮਗੜ੍ਹੀਆ)-ਦੁਆਬਾ ਕਿਸਾਨ ਕਮੇਟੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਬਾਜਵਾ, ਕੋਰ ਕਮੇਟੀ ਮੈਂਬਰ ਮਹਿਤਾਬ ਸਿੰਘ ਹੁੰਦਲ, ਸਰਕਲ ਪ੍ਰਧਾਨ ਦਸੂਹਾ ਗੁਰਪ੍ਰੀਤ ਸਿੰਘ ਸੰਧੂ, ਬੇਟ ਏਰੀਆ ਪ੍ਰਧਾਨ ਜੱਜ ਸਿੰਘ ਨੇ ਇਕ ਪੈੱ੍ਰਸ ਬਿਆਨ ਰਾਹੀਂ ਜਾਣਕਾਰੀ ਦਿੱਤੀ ਕਿ ਗੰਨੇ ਦਾ ਪਿੜਾਈ ਸੀਜ਼ਨ 2025-26 ਸਮਾਪਤ ਹੋ ਗਿਆ ਹੈ | ਸੀਜ਼ਨ ਸਮਾਪਤ ਹੋਏ ਨੂੰ ਵੀ ਕਰੀਬ 1 ਮਹੀਨੇ ਤੋਂ ਉੱਪਰ ਸਮਾਂ ਹੋ ਗਿਆ ਪਰ ਸਰਕਾਰ ਵਲੋਂ ਜੋ 68 ਰੁਪਏ 50 ਪੈਸੇ ਦੀ ਰਾਸ਼ੀ ਜੋ ਕਿਸਾਨਾਂ ਦੇ ਖਾਤਿਆਂ ਵਿਚ ਸਿੱਧੇ ਤੌਰ 'ਤੇ ਪਾਉਣ ਸੀ ਖਾਤਿਆਂ 'ਚ ਨਹੀਂ ਪਾਈ ਗਈ ਕਿਸਾਨ ਦੀ ਆਰਥਿਕ ਹਾਲਤ ਪਹਿਲਾਂ ਹੀ ਬਹੁਤ ਜ਼ਿਆਦਾ ਕਮਜ਼ੋਰ ਹੋ ਚੁੱਕੀ ਹੈ ਤੇ ਦੂਜੇ ਪਾਸੇ ਸਰਕਾਰਾਂ ਕਿਸਾਨਾਂ ਦੀ ਸਾਰ ਨਹੀਂ ਲੈ ਰਹੀਆਂ | ਕਈ ਵਾਰ ਮੰਗ-ਪੱਤਰ ਦੇ ਕੇ ਗੱਲਬਾਤ ਕਰ ਚੁੱਕੇ ਹਾਂ, ਪੰਜਾਬ ਵਿਚ ਕੁੱਲ ਪ੍ਰਾਈਵੇਟ ਛੇ ਮਿੱਲਾਂ ਦੀ ਕਰੀਬ 250 ਕਰੋੜ ਰੁਪਏ ਰਕਮ ਬਣਦੀ ਹੈ ਜੋ ਪੰਜਾਬ ਸਰਕਾਰ ਨੇ ਦੇਣੀ ਹੈ ਅਜੇ ਤੱਕ ਖਾਤਿਆਂ ਵਿਚ ਨਹੀਂ ਪਾਈ | ਦੁਆਬਾ ਕਿਸਾਨ ਕਮੇਟੀ ਪੰਜਾਬ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਛੇ ਮਈ ਤੱਕ ਕਿਸਾਨਾਂ ਦੇ ਖਾਤਿਆਂ 'ਚ ਇਹ ਰਕਮ ਨਾ ਪਾਈ ਗਈ ਤਾਂ ਮਜਬੂਰ ਹੋ ਕੇ 7 ਮਈ ਨੂੰ ਜਲੰਧਰ ਤੋਂ ਪਠਾਨਕੋਟ ਨੈਸ਼ਨਲ ਹਾਈਵੇ ਉੜਮੁੜ ਟਾਂਡਾ ਵਿਖੇ ਜਾਮ ਕੀਤਾ ਜਾਵੇਗਾ | ਇਸ ਮੌਕੇ ਚਰਨਜੀਤ ਸਿੰਘ ਸੰਧੂ, ਪ੍ਰਭਜੋਤ ਸਿੰਘ ਚੀਮਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਲਵੀਰ ਸਿੰਘ ਸ਼ਾਹ ਵਲੋਂ ਕੰਨਿਆ ਵਿਦਿਆਲਿਆ ਸਕੂਲ ਲਈ 50 ਹਜ਼ਾਰ ਦੀ ਰਾਸ਼ੀ ਭੇਟ ਅਗਲੀ ਖ਼ਬਰ ਗੜ੍ਹਸ਼ੰਕਰ ਦੀਆਂ ਮੰਡੀਆਂ 'ਚ ਲਿਫ਼ਟਿੰਗ ਨਾ ਹੋਣ ਕਾਰਨ ਲੱਗੇ ਬੋਰੀਆਂ ਦੇ ਅੰਬਾਰ, ਆੜ੍ਹਤੀ ਪ੍ਰੇਸ਼ਾਨ
Ad Position 24