29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੱਲ੍ਹ

Ad Position 21
No active advertisement
ਅਜੀਤ ਡੈਸਕ 08-05-2026
ਬੀਣੇਵਾਲ, 7 ਮਈ (ਬੈਜ ਚੌਧਰੀ)-ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਵਲੋਂ ਇਸ ਵਾਰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 303ਵਾਂ ਜਨਮ ਦਿਹਾੜਾ ਖ਼ਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਲੋਕਲ ਕਮੇਟੀ ਦੀ ਮੀਟਿੰਗ ਤੋਂ ਬਾਅਦ ਇਸ ਸਮਾਗਮ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਸੂਬਾ ਸਲਾਹਕਾਰ ਸਤਪਾਲ ਧੰਜਲ (ਹਰਵਾਂ) ਨੇ ਦੱਸਿਆ | ਕਿ ਹਰ ਸਾਲ ਅਕਾਲ ਜਥੇਬੰਦੀ ਵਲੋਂ ਮਹਾਰਾਜ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਮਨਾਇਆ ਜਾਂਦਾ ਹੈ | ਇਸ ਵਾਰ ਕੌਮੀ ਸੰਚਾਲਕ ਹਰਜੀਤ ਸਿੰਘ ਰਾਮਗੜ੍ਹੀਆ ਦੀ ਅਗਵਾਈ ਵਿਚ ਸਮਾਗਮ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ | ਇਹ ਸਮਾਗਮ ਦਰਬਾਰ ਸੰਪ੍ਰਦਾਇ ਸੰਤ ਆਸ਼ਰਮ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਜਗਜੀਤ ਸਿੰਘ ਲੋਪੋਂ ਵਾਲਿਆਂ ਦੇ ਅਸਥਾਨ ਤੇ 9 ਮਈ ਨੂੰ ਸਵੇਰੇ ਦਸ ਵਜੇ ਸ਼ੁਰੂ ਹੋਵੇਗਾ | ਇਸ ਮੌਕੇ ਸੰਤ ਜਗਜੀਤ ਸਿੰਘ ਲੋਪੋਂ ਵਾਲੇ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਮੌਕੇ ਅਜੀਤ ਸਿੰਘ, ਗੁਰਦੀਪ ਸਿੰਘ,ਅਵਤਾਰ ਸਿੰਘ, ਕੁਲਦੀਪ ਸਿੰਘ, ਤੀਰਥ ਸਿੰਘ, ਅਵਤਾਰ ਸਿੰਘ, ਦਵਿੰਦਰ ਸਿੰਘ ਤੇ ਮੁਖ਼ਤਿਆਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾੜੀ ਸਕੂਲ ਵਿਖੇ ਵਾਤਾਵਰਨ ਸੁਰੱਖਿਆ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਵਿਧਾਇਕ ਘੁੰਮਣ ਨੇ 25 ਲਾਭਪਾਤਰੀਆਂ ਨੂੰ ਮਕਾਨ ਬਣਾਉਣ ਲਈ ਗਰਾਂਟ ਦੇ ਸੈਕਸ਼ਨ ਪੱਤਰ ਵੰਡੇ
Ad Position 24