30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਡਾ. ਰਵਜੋਤ ਸਿੰਘ ਵਲੋਂ ਹਰਿਆਣਾ ਤੇ ਸ਼ਾਮਚੁਰਾਸੀ ਨਗਰ ਕੌਂਸਲਾਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ

Ad Position 21
No active advertisement
ਅਜੀਤ ਡੈਸਕ 09-05-2026
ਹੁਸ਼ਿਆਰਪੁਰ, 8 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਗਰ ਕੌਂਸਲ ਹਰਿਆਣਾ ਤੇ ਨਗਰ ਕੌਂਸਲ ਸ਼ਾਮਚੁਰਾਸੀ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਮੀਟਿੰਗ ਕੀਤੀ ਅਤੇ ਅਧਿਕਾਰੀਆਂ ਨੂੰ ਕੰਮਾਂ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਵਾਉਣਾ ਪੰਜਾਬ ਸਰਕਾਰ ਦੀ ਤਰਜੀਹ ਹੈ ਅਤੇ ਵਿਕਾਸ ਕਾਰਜਾਂ 'ਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸੜਕ ਨਿਰਮਾਣ, ਗਲੀਆਂ ਦੇ ਨਿਰਮਾਣ, ਸਟਰੀਟ ਲਾਈਟਾਂ ਲਗਾਉਣ, ਵਾਟਰ ਸਪਲਾਈ ਅਤੇ ਸੀਵਰੇਜ ਨਾਲ ਸੰਬੰਧਿਤ ਕਾਰਜਾਂ ਨੂੰ ਮਿੱਥੇ ਸਮੇਂ 'ਤੇ ਪੂਰਾ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਸਾਰੇ ਵਿਕਾਸ ਕਾਰਜ ਗੁਣਵੱਤਾ ਨਾਲ ਪੂਰੇ ਕੀਤੇ ਜਾਣ ਤੇ ਜਨਤਕ ਹਿੱਤਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇ | ਡਾ. ਰਵਜੋਤ ਸਿੰਘ ਨੇ ਕਿਹਾ ਕਿ ਹਰਿਆਣਾ ਤੇ ਸ਼ਾਮਚੁਰਾਸੀ ਦੇ ਸੁੰਦਰੀਕਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ | ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਨੇ ਵੀ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੀਆਂ ਯੋਜਨਾਵਾਂ ਦੀ ਨਿਯਮਤ ਨਿਗਰਾਨੀ ਯਕੀਨੀ ਬਣਾਈ ਜਾਵੇ | ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ (ਜ) ਸੁਮਿਤ ਮੁੱਧ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਡਾ. ਰਣਜੀਤ ਰਾਣਾ ਨੇ ਆਮ ਆਦਮੀ ਕਲੀਨਿਕ ਦਾਰਾਪੁਰ ਦਾ ਕੀਤਾ ਨਿਰੀਖਣ ਅਗਲੀ ਖ਼ਬਰ ਸੰਤ ਬਾਬਾ ਜਵਾਲਾ ਸਿੰਘ ਚੈਰੀਟੇਬਲ ਹਸਪਤਾਲ ਦੇ ਨਵੀਨੀਕਰਨ ਦਾ ਉਦਘਾਟਨ ਅੱਜ-ਸੰਤ ਅਮਰਜੀਤ ਸਿੰਘ ਹਰਖੋਵਾਲ
Ad Position 24