30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Ad Position 21
No active advertisement
ਅਜੀਤ ਡੈਸਕ 09-05-2026
ਹੁਸ਼ਿਆਰਪੁਰ, 8 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਮੇਜਰ ਡਾ. ਸੁਮਿਤ ਮੁੱਧ ਵਲੋਂ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ | ਜਾਰੀ ਕੀਤੇ ਹੁਕਮਾਂ ਤਹਿਤ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਵਿਚ ਪ੍ਰੈਗਾਬਲਿਨ ਕੈਪਸੂਲਾਂ ਨੂੰ ਬਿਨਾਂ ਲਾਇਸੈਂਸ ਰੱਖਣ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ ਅਤੇ ਇਹ ਦਵਾਈ ਬਿਨਾਂ ਡਾਕਟਰ ਦੀ ਪਰਚੀ ਤੋਂ ਵੇਚਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਜ਼ਿਲ੍ਹੇ 'ਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕਰਨ ਦੇ ਨਾਲ-ਨਾਲ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ | ਉਨ੍ਹਾਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ/ਸਮਾਜਿਕ ਜਾਂ ਧਾਰਮਿਕ ਜਥੇਬੰਦੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ 'ਤੇ ਪੂਰਨ ਪਾਬੰਦੀ ਰਹੇਗੀ | ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿਚ ਕੋਈ ਵੀ ਵਿਅਕਤੀ ਜਾਂ ਪੰਚਾਇਤ ਜਾਂ ਨਗਰ ਕੌਂਸਲ ਜਾਂ ਨਗਰ ਪੰਚਾਇਤ ਸੰਬੰਧਿਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਛੱਪੜ ਨਹੀਂ ਪੂਰੇਗਾ | ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੇ ਸਾਰੇ ਪਿੰਡਾਂ 'ਚ ਗਲੀਆਂ/ਰਸਤਿਆਂ ਵਿਚ ਨਾਜਾਇਜ਼ ਬੋਰ ਕਰਨ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ | ਇਹ ਸਾਰੇ ਹੁਕਮ 7 ਜੁਲਾਈ ਤੱਕ ਲਾਗੂ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ ਅਗਲੀ ਖ਼ਬਰ ਡਾ. ਰਣਜੀਤ ਰਾਣਾ ਨੇ ਆਮ ਆਦਮੀ ਕਲੀਨਿਕ ਦਾਰਾਪੁਰ ਦਾ ਕੀਤਾ ਨਿਰੀਖਣ
Ad Position 24