30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਇੰਜ: ਹਰਮਿੰਦਰ ਸਿੰਘ ਨੇ ਡਿਪਟੀ ਚੀਫ਼ ਇੰਜੀਨੀਅਰ ਪਾਵਰਕਾਮ ਸਰਕਲ ਹੁਸ਼ਿਆਰਪੁਰ ਦਾ ਅਹੁਦਾ ਸੰਭਾਲਿਆ

Ad Position 21
No active advertisement
ਅਜੀਤ ਡੈਸਕ 09-05-2026

ਹੁਸ਼ਿਆਰਪੁਰ, 8 ਮਈ (ਬਲਜਿੰਦਰਪਾਲ ਸਿੰਘ)-ਇੰਜ: ਹਰਮਿੰਦਰ ਸਿੰਘ ਨੇ ਬਤੌਰ ਡਿਪਟੀ ਚੀਫ਼ ਇੰਜੀਨੀਅਰ ਪਾਵਰਕਾਮ ਸਰਕਲ ਹੁਸ਼ਿਆਰਪੁਰ ਦਾ ਅਹੁਦਾ ਸੰਭਾਲ ਲਿਆ | ਅਹੁਦਾ ਸੰਭਾਲਣ ਮੌਕੇ ਪਾਵਰਕਾਮ ਦੇ ਅਧਿਕਾਰੀਆਂ ਤੇ ਸਟਾਫ਼ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ | ਇਸ ਮੌਕੇ ਇੰਜ: ਹਰਮਿੰਦਰ ਸਿੰਘ ਨੇ ਕਿਹਾ ਕਿ ਪਾਵਰਕਾਮ ਲੋਕਾਂ ਨੂੰ ਵਧੀਆ ਸਹੂਲਤਾਂ ਦੇਣ ਲਈ ਹਮੇਸ਼ਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਲੋਕਾਂ ਨੂੰ ਬਿਜਲੀ ਦੀ ਨਿਰੰਤਰ ਸਪਲਾਈ ਦਿੱਤੀ ਜਾ ਰਹੀ ਹੈ ਅਤੇ ਜੇਕਰ ਕਿਸੇ ਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਸਿੱਧੇ ਤੌਰ 'ਤੇ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ | ਇਸ ਮੌਕੇ ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣਾ ਕੰਮ ਸੇਵਾ ਭਾਵਨਾ ਨਾਲ ਕਰਨ | ਇਸ ਮੌਕੇ ਇੰਜ: ਕੁਲਦੀਪ ਸਿੰਘ ਠਾਕੁਰ ਵਧੀਕ ਨਿਗਰਾਨ ਇੰਜੀਨੀਅਰ ਸਿਟੀ ਡਵੀਜ਼ਨ ਹੁਸ਼ਿਆਰਪੁਰ, ਇੰਜ: ਸੰਦੀਪ ਸ਼ਰਮਾ ਵਧੀਕ ਨਿਗਰਾਨ ਇੰਜੀਨੀਅਰ ਹੁਸ਼ਿਆਰਪੁਰ, ਇੰਜ: ਆਸ਼ੀਸ਼ ਸ਼ਰਮਾ ਵਧੀਕ ਨਿਗਰਾਨ ਇੰਜੀਨੀਅਰ ਦਸੂਹਾ, ਇੰਜ: ਜਸਵੰਤ ਸਿੰਘ ਵਧੀਕ ਨਿਗਰਾਨ ਇੰਜੀਨੀਅਰ ਭੋਗਪੁਰ, ਇੰਜ: ਗੁਰਪ੍ਰਤਾਪ ਸਿੰਘ ਵਧੀਕ ਨਿਗਰਾਨ ਇੰਜੀਨੀਅਰ ਮੁਕੇਰੀਆਂ, ਇੰਜ: ਵਿਨੈ ਦੀਪ ਸਿੰਘ ਵਧੀਕ ਨਿਗਰਾਨ ਇੰਜੀਨੀਅਰ ਮਾਹਿਲਪੁਰ, ਪਰਮਿੰਦਰ ਸਿੰਘ ਜੇ.ਈ.-1, ਨਰਿੰਦਰ ਸਿੰਘ ਜੇ. ਈ., ਹਰਜੀਤ ਸਿੰਘ ਯੂ. ਡੀ. ਸੀ., ਸਰਬਜੀਤ ਸਿੰਘ ਯੂ. ਡੀ. ਸੀ. ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਮਿਤ ਸ਼ਾਹ ਦੇ ਨਾਂਅ 'ਤੇ 'ਆਪ' ਸੰਸਦ ਮੈਂਬਰ ਡਾ. ਰਾਜ ਨੂੰ ਆਇਆ ਫ਼ੋਨ, ਪੁਲਿਸ ਜਾਂਚ 'ਚ ਜੁਟੀ ਅਗਲੀ ਖ਼ਬਰ ਬੇਕਾਬੂ ਟਰੱਕ ਚਾਲਕ ਨੇ ਮਾਰੀ ਚਾਰ ਲੋਕਾਂ ਨੂੰ ਟੱਕਰ, 2 ਦੀ ਮÏਤ, 2 ਜ਼ਖ਼ਮੀ
Ad Position 24