29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਡੀ. ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀ ਨੇ ਜ਼ਿਲ੍ਹੇ 'ਚ ਹਾਸਿਲ ਕੀਤਾ ਪਹਿਲਾ ਸਥਾਨ

Ad Position 21
No active advertisement
ਅਜੀਤ ਡੈਸਕ 09-05-2026
ਦਸੂਹਾ, 8 ਮਈ (ਭੁੱਲਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ. ਸੀ. ਏ. ਦੇ ਨਤੀਜਿਆਂ 'ਚ ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਲਜ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਤੀਜੇ ਸਮੈਸਟਰ ਦੇ ਨਤੀਜੇ 'ਚ ਕਾਲਜ ਦੀ ਵਿਦਿਆਰਥਣ ਪਰਨੀਤ ਕੌਰ ਨੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਇਕ ਵੱਡੀ ਪ੍ਰਾਪਤੀ ਦਰਜ ਕੀਤੀ ਹੈ | ਇਸੇ ਤਰ੍ਹਾਂ ਕਿ੍ਤਿਕਾ ਅਬਰੋਲ ਨੇ ਕਾਲਜ ਵਿਚੋਂ ਦੂਜਾ ਤੇ ਸ਼੍ਰੇਆ ਡੋਗਰਾ ਨੇ ਕਾਲਜ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ | ਬੀ. ਸੀ. ਏ. ਪਹਿਲੇ ਸਮੈਸਟਰ ਦੇ ਨਤੀਜਿਆਂ ਵਿਚ ਦਿਲਜੀਤ ਕੌਰ ਨੇ ਕਾਲਜ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਭੂਮਿਕਾ ਨੇ ਦੂਜਾ ਤੇ ਸੁਨੇਹਾ ਸ਼ਰਮਾ ਨੇ ਤੀਜਾ ਸਥਾਨ ਹਾਸਿਲ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ | ਪਿ੍ੰਸੀਪਲ ਰਾਕੇਸ਼ ਕੁਮਾਰ ਮਹਾਜਨ ਨੇ ਹੋਣਹਾਰ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਸਫਲਤਾ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ | ਉਨ੍ਹਾਂ ਨੇ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਕੰਪਿਊਟਰ ਵਿਭਾਗ ਦੇ ਅਧਿਆਪਕਾਂ ਦੀ ਮਿਹਨਤ ਤੇ ਵਿਦਿਆਰਥੀਆਂ ਦੀ ਲਗਨ ਨੂੰ ਦਿੱਤਾ | ਇਸ ਮੌਕੇ ਸਮੂਹ ਸਟਾਫ ਤੇ ਵਿਦਿਆਰਥੀਆਂ ਵਿਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ |
Ad Position 22
No active advertisement
ਪਿਛਲੀ ਖ਼ਬਰ ਅੱਜ ਮਹਾਰਾਣਾ ਪ੍ਰਤਾਪ ਜੈਅੰਤੀ ਮੌਕੇ ਦਿੱਤਾ ਜਾਵੇਗਾ ਸ਼ਾਨ ਏ ਰਾਜਪੂਤ ਰਤਨ ਐਵਾਰਡ ਅਗਲੀ ਖ਼ਬਰ ਪਲਾਟ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Ad Position 24