29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਵਿਧਾਇਕ ਗਿੱਲ ਵਲੋਂ ਜੌਹਲ ਵਿਖੇ ਨੌਜਵਾਨਾਂ ਨੂੰ ਖੇਡ ਕਿੱਟਾਂ ਭੇਟ

Ad Position 21
No active advertisement
ਅਜੀਤ ਡੈਸਕ 09-05-2026
ਗੜ੍ਹਦੀਵਾਲਾ, 8 ਮਈ (ਚੱਗਰ)-ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਪਿੰਡ ਜੌਹਲ ਵਿਖੇ ਨਵੇਂ ਬਣੇ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਵੱਡੀਆਂ, ਜਿਸ ਵਿਚ ਤਿੰਨ ਵਾਲੀਬਾਲ, ਤਿੰਨ ਫੁੱਟਬਾਲ, ਕਿ੍ਕਟ ਦੀ ਕਿੱਟ, 18 ਜੋੜੇ ਫੁੱਟਬਾਲ ਬੂਟ ਤੇ ਹੋਰ ਖੇਡਾਂ ਦਾ ਸਾਮਾਨ ਦਿੱਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਸ਼ੇਸ਼ ਖੇਡ ਸਟੇਡੀਅਮ ਸਥਾਪਿਤ ਕਰਕੇ ਨੌਜਵਾਨਾਂ ਨੂੰ ਖੇਡਾਂ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਇਸ ਤੋਂ ਪਹਿਲਾਂ ਸਰਪੰਚ ਪਰਮਜੀਤ ਸਿੰਘ ਦੀ ਅਗਵਾਈ ਹੇਠ ਪਿੰਡ ਵਾਸੀਆਂ ਨੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਕਰਵਾਏ ਵਿਕਾਸ ਕਾਰਜਾਂ ਲਈ ਸਨਮਾਨਿਤ ਕੀਤਾ | ਇਸ ਮੌਕੇ ਐਸ. ਡੀ. ਓ. ਦੇਵੀ ਸ਼ਰਮਾ, ਬੀ. ਡੀ. ਪੀ. ਓ. ਦਿਲਪ੍ਰੀਤ ਸਿੰਘ, ਸੁਖਵਿੰਦਰ ਸਿੰਘ ਝਾਵਰ, ਮਨਵੀਰ ਸਿੰਘ ਝਾਵਰ, ਅੰਕੁਸ਼ ਪੰਡਿਤ, ਗਗਨਪ੍ਰੀਤ ਸਿੰਘ ਮੋਹਾ, ਲਵਪ੍ਰੀਤ ਸਿੰਘ, ਜੀਤ ਕੌਰ, ਕਸ਼ਮੀਰ ਕੌਰ, ਅਮਨਪ੍ਰੀਤ ਕੌਰ, ਸੁਰਜੀਤ ਕੌਰ, ਗੁਰਮੇਲ ਸਿੰਘ, ਹਰਚਰਨ ਸਿੰਘ, ਹਰਕੀਰਤ ਸਿੰਘ ਜੌਹਲ, ਸੁਖਵਿੰਦਰ ਸਿੰਘ, ਦਿਲਜੀਤ ਕੁਮਾਰ, ਗੁਰਵਿੰਦਰ ਸਿੰਘ, ਤੇਜ ਸਿੰਘ, ਜਸਕਰਨ ਸਿੰਘ, ਹਰਜੋਤ ਸਿੰਘ, ਕੁਲਵੰਤ ਸਿੰਘ ਕੋਚ ਟਾਂਡਾ ਆਦਿ ਸਮੇਤ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਯੂਰੀਆ ਖਾਦ ਦੀ ਅਣ-ਅਧਿਕਾਰਤ ਵਰਤੋਂ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਗਠਿਤ-ਡੀ. ਸੀ. ਅਗਲੀ ਖ਼ਬਰ 'ਆਪ' ਸਰਕਾਰ ਦੇ ਕੰਮਕਾਜਾਂ ਤੋਂ ਵਿਰੋਧੀ ਧਿਰ ਦੇ ਆਗੂ ਬੌਖਲਾਏ-ਪ੍ਰੋਫੈਸਰ ਮੁਲਤਾਨੀ
Ad Position 24